NewsBreaking NewsD5 specialPoliticsPunjab

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ ‘ਤੇ ਨਹੀਂ ਆਉਂਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ

ਸਰਕਾਰੀ ਖੇਤਰ ਦੀਆਂ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਕਰੀਆਂ ਦਾ ਕੀਤਾ ਐਲਾਨ, ਬੇਜ਼ਮੀਨੇ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਹੋਵੇਗਾ ਕਰਜ਼ਾ ਮਾਫ

1.41 ਕਰੋੜ ਲੋਕਾਂ ਨੂੰ ਫਾਇਦਾ ਦੇਣ ਵਾਲੀ ਸਮਾਰਟ ਰਾਸ਼ਨ ਕਾਰਡ ਸਕੀਮ ਹੋਵੇਗੀ ਜਲਦ ਸ਼ੁਰੂ

ਆਉਂਦੇ ਦੋ ਸਾਲਾਂ ਵਿੱਚ ਖੇਡ ਸਟੇਡੀਅਮ, ਪੇਂਡੂ ਲਿੰਕ ਸੜਕਾਂ ਦੀ ਮੁਰੰਮਤ, ਸਾਰੇ ਪੇਂਡੂ ਪਰਿਵਾਰਾਂ ਨੂੰ ਪੀਣਯੋਗ ਪਾਣੀ ਦੇਣ ਦਾ ਕੀਤਾ ਐਲਾਨ

ਮੋਹਾਲੀ : ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਤੱਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ। ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਂਦੇ ਦੋ ਸਾਲਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ।
ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਾਈਵੇਟ ਖੇਤਰ ਵਿੱਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ ‘ਘਰ ਘਰ ਰੋਜ਼ਗਾਰ ਸਕੀਮ’ ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।

ਵੱਡੀ ਖ਼ਬਰ ਪੰਜਾਬ ਸਰਕਾਰ ਖਤਮ ਕਰ ਰਹੀ ਹੈ ਸਰਕਾਰੀ ਨੌਕਰੀਆਂ? ਭਗਵੰਤ ਮਾਨ ਦਾ ਵੱਡਾ ਖੁਲਾਸਾ

ਉਦਯੋਗਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੋਤਸਾਹਨ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ ‘ਤੇ ਹੋ ਚੁੱਕਾ ਹੈ ਜਿਸ ਨਾਲ ਸੂਬੇ ਵਿੱਚ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੀ ਸਮਰੱਥਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨ੍ਹਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।

🔴 LIVE 🔴ਪੂਰੇ ਪੰਜਾਬ ‘ਚ ਕਰਫ਼ਿਊ ਦਾ ਐਲਾਨ ਦੇਖੋ ਕਦੋਂ ਤੋਂ ਕਦੋਂ ਤੱਕ ਰਹੇਗਾ ਕਰਫ਼ਿਊ ਬਣਾਏ ਗਏ ਨਿਯਮ

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ। ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਾਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ।

ਮੋਗਾ ਖਾਲਿਸਤਾਨੀ ਝੰਡਾ ਕਾਂਡ ਦੀ CCTV ਫੁਟੇਜ ਆਈ ਸਾਹਮਣੇ, ਦੇਖੋ ਕਿਵੇਂ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਦੀ ਖੇਡ ਖੇਤਰ ਵਿੱਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 19132 ਕੰਮ ਮੁਕੰਮਲ ਹੋ ਚੁੱਕੇ ਹਨ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣਯੋਗ ਪਾਣੀ ਮਿਲੇਗਾ ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ।

ਆਹ ਭਗਵੰਤ ਮਾਨ ਨਹੀਂ ਟਲਦਾ, ਕੈਪਟਨ ਅਤੇ ਬਾਦਲਾਂ ‘ਤੇ ਵਰ੍ਹਿਆ ਮੀਂਹ ਵਾਂਗ, ਕੋਲ ਖੜ੍ਹੇ ਬੰਦੇ ਵੀ ਰਹਿ ਗਏ ਹੈਰਾਨ

ਔਰਤਾਂ ਦੇ ਸਮਾਜਿਕ ਤੇ ਆਰਥਿਕ ਸ਼ਸਕਤੀਕਰਨ ਦੇ ਟੀਚੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤੇ ਮਾਤਾ ਕਸਤੂਰਬਾ ਮਹਿਲਾ ਯੋਜਨਾ ਉਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਲੋਕਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਜਲਦ ਹੀ ਸਕੀਮ ਨੂੰ ਅੰਤਿਮ ਰੂਪ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਆਈ ਆਰਥਿਕ ਮੰਦੀ, ਜਿਸ ਦੇ ਚੱਲਦਿਆਂ ਮੌਜੂਦਾ ਸਾਲ ਦੀ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀਆ ਘਟ ਗਿਆ ਹੈ, ਦੇ ਬਾਵਜੂਦ ਸੂਬਾ ਸਰਕਾਰ ਇਸ ਸੰਕਟ ਨਾਲ ਨਜਿੱਠਣ ਲਈ ਸਫਲਤਾਪੂਰਵਕ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਨਾਲ ਕਿਸਾਨੀ ਭਾਈਚਾਰੇ ਨੂੰ 26000 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋਈ। ਆਨਲਾਈਨ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ 1.74 ਲੱਖ ਵਿਦਿਆਰਥੀਆਂ ਨੂੰ ਇਸ ਸਾਲ ਸਮਰਾਟ ਫੋਨ ਦਿੱਤੇ ਜਾ ਰਹੇ ਹਨ ਜੋ ਉਨ੍ਹਾਂ ਲਈ ਸਿੱਖਿਆ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਣਗੇ।

ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕੇਜਰੀਵਾਲ ਨੂੰ ਠੋਕਵਾਂ ਜਵਾਬ, ਮਿੰਟਾਂ ‘ਚ ਕਰਵਾਤੀ ਤਸੱਲੀ

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਟੈਕਸ ਵਿੱਚ ਰਾਹਤਾਂ ਤੇ ਛੋਟਾਂ ਦੇਣ ਤੋਂ ਇਲਾਵਾ ਵਿਅਕਤੀਗਤ ਵੱਲੋਂ ਦਿੱਤੀਆਂ ਜਾਣ ਵਾਲੀਆਂ ਫੀਸਾਂ, ਟੈਕਸਾਂ ਤੇ ਕਰਜ਼ਿਆਂ ਦਾ ਕਾਫੀ ਕੁਝ ਮਾਫ ਕੀਤਾ ਗਿਆ ਅਤੇ ਕੁਝ ਨੂੰ ਅੱਗੇ ਪਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਤੇ ਜ਼ਰੂਰਤਮੰਦਾਂ ਦੀ ਨਗਦ ਸਹਾਇਤਾ ਯਕੀਨੀ ਬਣਾਉਣ ਲਈ ਸਮੇਂ ਸਿਰ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਗੱਲ ਉਤੇ ਪੂਰਨ ਭਰੋਸਾ ਕਰਦਿਆਂ ਕਿ ਕੋਵਿਡ ਮਹਾਂਮਾਰੀ ਉਤੇ ਪੰਜਾਬ ਜ਼ਰੂਰ ਫਤਿਹ ਪਾਵੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਖਿਲਾਫ ਲੜਾਈ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਜ਼ੁਰਗਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸਾਰੇ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਵੱਡੇ ਇਕੱਠਾਂ ਤੋਂ ਗੁਰੇਜ ਕੀਤਾ ਜਾਵੇ। ਇਸ ਦੇ ਨਾਲ ਹੀ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਨਿਰੰਤਰ ਹੱਥ ਧੋਂਦੇ ਰਹਿਣ। ਜਦੋਂ ਵੀ ਉਨ੍ਹਾਂ ਨੂੰ ਕੋਈ ਲੱਛਣ ਮਹਿਸੂਸ ਹੋਵੇ ਤਾਂ ਤੁਰੰਤ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਖਿਲਾਫ ਫਤਹਿ ਹਾਸਲ ਕਰਨ ਲਈ ਜਲਦੀ ਟੈਸਟ ਕਰਵਾਉਣਾ ਬਹੁਤ ਜ਼ਰੂਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button