ਜਲੰਧਰ ਦੇ ਟਾਵਰ ਇਨਕਲੇਵ ਫੇਜ਼-3 ‘ਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ 30 ਸਾਲਾ ਬੇਟੇ ਨੇ ਆਪਣੇ ਮਾਤਾ-ਪਿਤਾ ਅਤੇ ਭਰਾ ਨੂੰ 7 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦਾ ਪਿਤਾ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਜਿਸ ਕਾਰਨ ਉਸ ਕੋਲ ਇੱਕ ਡਬਲ 12 ਬੋਰ ਦੀ ਬੰਦੂਕ ਅਤੇ ਇੱਕ ਹੋਰ ਸਿੰਗਲ ਬੈਰਲ ਬੰਦੂਕ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਸੂਤਰਾਂ ਮੁਤਾਬਕ ਤੀਹਰਾ ਕਤਲ ਕਰਨ ਤੋਂ ਬਾਅਦ ਬੇਟਾ ਮੌਕੇ ਤੋਂ ਫ਼ਰਾਰ ਹੋ ਗਿਆ ਹੈ । ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ । ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਵੀ ਮੌਕੇ ‘ਤੇ ਪਹੁੰਚ ਗਏ ਹਨ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.