Breaking NewsD5 specialNewsPunjabTop News

ਜਲੰਧਰ ‘ਚ ਧਾਰਾ 144 ਲਾਗੂ, ਪ੍ਰਦਰਸ਼ਨ, ਨਾਅਰੇਬਾਜ਼ੀ ਤੇ ਇਕੱਠ ‘ਤੇ ਪਾਬੰਦੀ, 21 ਫਰਵਰੀ ਤੱਕ ਲਾਗੂ ਰਹਿਣਗੇ ਹੁਕਮ

ਜਲੰਧਰ : ਲੁਧਿਆਣਾ ‘ਚ ਹੋਏ ਬੰਬ ਬਲਾਸਟ ਤੋਂ ਬਾਅਦ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਜਲੰਧਰ ‘ਚ ਵੀ ਇਸਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਦਾ ਨੋਟੀਫਿਕੇਸ਼ਨ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਰਜੀਤ ਸਿੰਘ ਬੈਂਸ ਵੱਲੋਂ ਜਾਰੀ ਕਰਦਿਆਂ ਆਪਣੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਤੇਜ਼ਧਾਰ ਹਥਿਆਰ, ਬਰਛੇ, ਚਾਕੂ, ਅਸਲਾ ਸਮੇਤ ਕਿਸੇ ਵੀ ਤਰ੍ਹਾਂ ਦਾ ਘਾਤਕ ਹਥਿਆਰ ਲੈ ਕੇ ਜਾਣ ‘ਤੇ ਪੂਰਨ ਪਾਬੰਦੀ ਹੈ।

ਕੇਜਰੀਵਾਲ ਦੀ ਨਵੀਂ ਗਰੰਟੀ, ਪੰਜਾਬ ਵਾਸੀਆਂ ਲਈ ਐਲਾਨ, ਸੁਣਾਈ ਖੁਸ਼ਖ਼ਬਰੀ D5 Channel Punjabi

ਨਾਲ ਹੀ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ, ਨਾਅਰੇਬਾਜ਼ੀ ਜਾਂ ਭੀੜ ਇਕੱਠੀ ਕਰਨ ‘ਤੇ ਪਾਬੰਦੀ ਹੋਵੇਗੀ। ਅਮਰਜੀਤ ਸਿੰਘ ਬੈਂਸ ਨੇ ਇਸ ਸਬੰਧੀ ਸਾਰੇ ਪੁਲਿਸ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹੇ ਦੇ ਸਬ-ਡਵੀਜ਼ਨ ਅਤੇ ਤਹਿਸੀਲ ਪੱਧਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਇਹ ਹੁਕਮ 23 ਦਸੰਬਰ ਤੋਂ ਲਾਗੂ ਹੋ ਗਏ ਹਨ ਅਤੇ ਇਹ ਹੁਕਮ ਅਗਲੇ ਸਾਲ 21 ਫਰਵਰੀ ਤੱਕ ਲਾਗੂ ਰਹਿਣਗੇ ਅਤੇ ਜੇਕਰ ਕੋਈ ਵੀ ਵਿਅਕਤੀ ਇਸ ਦੀ ਉਲੰਘਣਾ ਕਰੇਗਾ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button