Press ReleasePunjabTop News

ਜ਼ਿਲ੍ਹਾ ਸੰਗਰੂਰ ਵਿੱਚ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ

-ਪੀੜਿਤ ਪਰਿਵਾਰਾਂ ਨੂੰ  1-1 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ: ਸਿਮਰਨਜੀਤ ਸਿੰਘ ਮਾਨ

ਸੰਗਰੂਰ, 23 ਮਾਰਚ : ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਪਾਰਟੀ ਦੇ ਵੱਡੀ ਗਿਣਤੀ ਆਗੂਆਂ ਦੇ ਨਾਲ ਅੱਜ ਫਿਰ ਦੂਜੇ ਦਿਨ ਧਰਨੇ ਵਿੱਚ ਸ਼ਮੂਲੀਅਤ ਕਰਕੇ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ | ਇਸ ਦੌਰਾਨ ਉਨ੍ਹਾਂ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਅਤੇ ਉਪਰੋਕਤ ਮੰਦਭਾਗੀ ਘਟਨਾ ਨੂੰ  ਪੰਜਾਬ ਸਰਕਾਰ ਦੀ ਨਾਲਾਇਕੀ ਕਰਾਰ ਦਿੰਦੇ ਹੋਏ ਪੀੜਿਤ ਪਰਿਵਾਰਾਂ ਨੂੰ  1-1ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰਾਂ ਦੇ ਜੀਅ ਨੂੰ  ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਉਠਾਈ |
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਅਨੇਕਾਂ ਘਰਾਂ ਵਿੱਚ ਸੱਥਰ ਵਿੱਛ ਗਏ ਹਨ ਪਰ ਮੁੱਖ ਮੰਤਰੀ ਪੰਜਾਬ ਨੇ ਆਪਣੇ ਜ਼ਿਲ੍ਹੇ ਵਿੱਚ ਐਨਾ ਵੱਡਾ ਕਹਿਰ ਵਾਪਰਣ ਦੇ ਬਾਵਜੂਦ ਲੋਕਾਂ ਨਾਲ ਦੁੱਖ ਸਾਂਝਾ ਕਰਨਾ ਵੀ ਜਾਇਜ ਨਹੀਂ ਸਮਝਿਆ | ਸਰਕਾਰ ਤੇ ਪ੍ਰਸ਼ਾਸਨ ਵੱਲੋਂ ਹੁਣ ਇਸ ਮਾਮਲੇ ਵਿੱਚ ਕੋਈ ਉਚਿਤ ਕਾਰਵਾਈ ਵੀ ਨਹੀਂ ਕੀਤੀ ਜਾ ਰਹੀ | ਅਸਲ ਦੋਸ਼ੀਆਂ ਨੂੰ  ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸਦੇ ਚੱਲਦੇ ਪੀੜਤ ਪਰਿਵਾਰਾਂ ਨੂੰ  ਇਨਸਾਫ ਲੈਣ ਲਈ ਧਰਨਾ ਦੇਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪੀੜਿਤ ਪਰਿਵਾਰਾਂ ਦਾ ਦੁੱਖ ਅਸਹਿਣਯੋਗ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ  ਇਸ ਸਾਰੇ ਮਾਮਲੇ ਦੀ ਜਿੰਮੇਵਾਰੀ ਲੈਂਦੇ ਹੋਏ ਪੀੜਿਤ ਪਰਿਵਾਰਾਂ ਨੂੰ  1-1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ  ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ | ਇਸਦੇ ਨਾਲ ਹੀ ਇਹ ਵੀ ਯਕੀਨੀ ਬਨਾਉਣਾ ਚਾਹੀਦਾ ਹੈ ਕਿ ਇਹੋ ਜਿਹੀ ਮੰਦਭਾਗੀ ਘਟਨਾ ਦੁਬਾਰਾ ਨਾ ਵਾਪਰੇ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸੰਬੰਧੀ ਉਨ੍ਹਾਂ ਨੇ ਬੀਤੇ ਦਿਨੀਂ ਡੀ.ਸੀ. ਸੰਗਰੂਰ ਨਾਲ ਵੀ ਗੱਲ ਕੀਤੀ ਸੀ ਅਤੇ ਇਨ੍ਹਾਂ ਪਰਿਵਾਰਾਂ ਦੇ ਆਰਥਿਕ ਹਾਲਾਤਾਂ ਤੋਂ ਜਾਣੂ ਕਰਵਾਉਂਦੇ ਹੋਏ ਮਿ੍ਤਕਾਂ ਦੀਆਂ ਵਿਧਵਾਵਾਂ ਨੂੰ  ਸਰਕਾਰੀ ਨੌਕਰੀ ਦੇਣ ਅਤੇ ਇੱਕ-ਇੱਕ ਕਰੋੜ ਰੁਪਏ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ |  ਸ. ਮਾਨ ਨੇ ਕਿਹਾ ਕਿ ਇਹੋ ਜਿਹੀਆਂ ਘਟਨਾਵਾਂ ਪਿਛੜੇ ਹੋਏ ਸੂਬਿਆਂ ਵਿੱਚ ਸੁਨਣ ਨੂੰ  ਮਿਲਦੀਆਂ ਸਨ ਪਰ ਪੰਜਾਬ ਵਰਗੇ ਸੂਬੇ ਵਿੱਚ ਇਹੋ ਜਿਹੀਆਂ ਘਟਨਾਵਾਂ ਦਾ ਵਾਪਰਣਾ ਬਹੁਤ ਹੀ ਸ਼ਰਮ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਨਿਗਰਾਨੀ ਰੱਖਣ ਲਈ ਅਨੇਕਾਂ ਮਹਿਕਮੇਂ ਹਨ, ਫਿਰ ਇਹੋ ਜਿਹੀ ਅਣਗਹਿਲੀ ਕਿਵੇਂ ਹੋ ਸਕਦੀ ਹੈ | ਕਿਵੇਂ ਜਹਿਰੀਲੀ ਸ਼ਰਾਬ ਪਿੰਡਾਂ ਤੱਕ ਪਹੁੰਚ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਦੀ ਜਿੰਮੇਵਾਰੀ ਨੂੰ  ਨਿਭਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ | ਸ. ਮਾਨ ਨੇ ਕਿਹਾ ਕਿ ਸਾਡੀ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਹੈ | ਪੀੜਤ ਪਰਿਵਾਰਾਂ ਨੂੰ  ਇਨਸਾਫ ਦਿਵਾਉਣ ਲਈ ਵਿੱਢੇ ਜਾਣ ਵਾਲੇ ਹਰ ਸੰਘਰਸ਼ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਵੱਧ ਚੜ੍ਹ ਕੇ ਸਾਥ ਦਿੱਤਾ ਜਾਵੇਗਾ |
ਇਸ ਮੌਕੇ ਜਥੇਦਾਰ ਹਰਜੀਤ ਸਿੰਘ ਸੰਜੂਮਾਂ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਬੀਬੀ ਹਰਪਾਲ ਕੌਰ, ਜਥੇਦਾਰ ਨਰਿੰਦਰ ਸਿੰਘ ਕਾਲਾਬੂਲਾ, ਉਪਿੰਦਰਪ੍ਰਤਾਪ ਸਿੰਘ ਪਾਰਲੀਮੈਂਟਰੀ ਸੈਕਟਰੀ, ਸਾਧੂ ਸਿੰਘ ਪੇਧਨੀ, ਗੁਰਵਿੰਦਰ ਸਿੰਘ ਧੂਰੀ, ਅਰਸ਼ਦੀਪ ਸਿੰਘ ਚਹਿਲ, ਹਰਮਿੰਦਰ ਸਿੰਘ ਦਿਆਲਗੜ੍ਹ ਜੇਜੀਆਂ, ਮਲਕੀਤ ਸਿੰਘ ਖੇਤਲਾ, ਸੁਖਵਿੰਦਰ ਸਿੰਘ ਬਲਿਆਲ, ਜੱਗੀ ਘਰਾਚੋਂ, ਸੁਖਵੀਰ ਸਿੰਘ ਛਾਜਲੀ ਸਮੇਤ ਹੋਰ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜਰ ਸਨ |

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button