PunjabTop News

ਪੰਜਾਬ ਸਰਕਾਰ ਟੈਟ ਦੀ ਲਾਜ਼ਮੀ ਸ਼ਰਤ ਦੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ :- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਲਈ ਲਾਜ਼ਮੀ ਟੈਟ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਪੱਖ ਸਪੱਸ਼ਟ ਕਰਦਿਆਂ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਟੈਟ ਦੀ ਲਾਜ਼ਮੀ ਸ਼ਰਤ ਦੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ।ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਜਲਦੀ ਹੀ ਸੁਪਰੀਮ ਕੋਰਟ ਵਿੱਚ ਇੱਕ ਰੀਵਿਊ ਪਟੀਸ਼ਨ ਦਾਇਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਅਧਿਆਪਕਾਂ ਦੀਆਂ ਪਦ-ਉੱਨਤੀਆਂ ਅਤੇ ਰੈਗੂਲਰ ਹੋਣ ਦੀ ਪ੍ਰਕਿਰਿਆ ਵਿੱਚ ਟੈਟ (TET) ਪਾਸ ਹੋਣਾ ਇੱਕ ਵੱਡੀ ਰੁਕਾਵਟ ਬਣਿਆ ਹੋਇਆ ਹੈ। ਕਈ ਪੁਰਾਣੇ ਅਧਿਆਪਕ ਜਥੇਬੰਦੀਆਂ ਲਗਾਤਾਰ ਮੰਗ ਕਰ ਰਹੀਆਂ ਸਨ ਕਿ ਉਨ੍ਹਾਂ ਨੂੰ ਇਸ ਸ਼ਰਤ ਤੋਂ ਛੋਟ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਦੀ ਨਿਯੁਕਤੀ ਸਮੇਂ ਅਜਿਹੇ ਨਿਯਮ ਨਹੀਂ ਸਨ।

ਹਰਜੋਤ ਬੈਂਸ ਨੇ ਕਿਹਾ, “ਅਸੀਂ ਆਪਣੇ ਅਧਿਆਪਕਾਂ ਦੇ ਨਾਲ ਖੜ੍ਹੇ ਹਾਂ। ਜੇਕਰ ਅਦਾਲਤੀ ਫੈਸਲਿਆਂ ਕਾਰਨ ਕੋਈ ਦਿੱਕਤ ਆ ਰਹੀ ਹੈ, ਤਾਂ ਅਸੀਂ ਦੇਸ਼ ਦੀ ਸਰਵਉੱਚ ਅਦਾਲਤ ਵਿੱਚ ਆਪਣਾ ਪੱਖ ਰੱਖਾਂਗੇ ਅਤੇ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਰੀਵਿਊ ਪਟੀਸ਼ਨ ਪਾਵਾਂਗੇ।”

ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਪਿੰਡ ਰਾਮਗੜ੍ਹ ਸਥਿਤ ਘਰ ਦੀ ਕੰਧ ਢਾਹੁਣ ਖ਼ਿਲਾਫ਼ ਅੱਜ ਪੰਜਾਬ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਬਦਲਾਖੋਰੀ ਦੀ ਨੀਤੀ ਤੋਂ ਪ੍ਰੇਰਿਤ ਹੈ। ਇਸ ਮੌਕੇ ਵਿਧਾਇਕ ਸੁਖਪਾਲ ਖਹਿਰਾ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button