InternationalTop News

ਜਾਰਜੀਆ ਚ ਵਾਪਰਿਆ ਮੰਦਭਾਗਾ ਹਾਦਸਾ, ਭਾਰਤੀ ਰੈਸਟੋਰੈਂਟ ਚੋਂ ਮਿਲੀਆਂ 12 ਲੋਕਾਂ ਦੀਆਂ ਲਾਸ਼ਾਂ

ਜਾਰਜੀਆ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਗੁਡੌਰੀ ਸਕੀ ਰਿਜੋਰਟ ਨਾਮ ਦੇ ਇੱਕ ਭਾਰਤੀ ਰੈਸਟੋਰੈਂਟ ਵਿੱਚ 12 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮਰਨ ਵਾਲਿਆਂ ਵਿੱਚ 11 ਵਿਦੇਸ਼ੀ ਅਤੇ ਇੱਕ ਜਾਰਜੀਅਨ ਨਾਗਰਿਕ ਸ਼ਾਮਲ ਹੈ। ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਰੈਸਟੋਰੈਂਟ ਦੇ ਉਸ ਕਮਰੇ ‘ਚੋਂ ਮਿਲੀਆਂ, ਜਿੱਥੇ ਕਰਮਚਾਰੀ ਸੌਂਦੇ ਸਨ।ਅਧਿਕਾਰਤ ਰਿਪੋਰਟ ਮੁਤਾਬਕ ਮਰਨ ਵਾਲਿਆਂ ‘ਚ ਰੈਸਟੋਰੈਂਟ ਦੇ ਸਟਾਫ ਮੈਂਬਰ ਵੀ ਸ਼ਾਮਲ ਹਨ। ਮ੍ਰਿਤਕਾਂ ਦੇ ਸਰੀਰ ‘ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ, ਜਿਸ ਤੋਂ ਲੱਗਦਾ ਹੈ ਕਿ ਉਨ੍ਹਾਂ ਦੀ ਮੌਤ ਕਿਸੇ ਹਾਦਸੇ ਕਾਰਨ ਹੋਈ ਹੈ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਲਾਈਟ ਨਾ ਹੋਣ ‘ਤੇ ਬੰਦ ਕਮਰੇ ਵਿੱਚ ਜਨਰੇਟਰ ਦੀ ਵਰਤੋਂ ਦੱਸਿਆ ਗਿਆ ਹੈ। ਮੌਕੇ ‘ਤੇ ਪਹੁੰਚੇ ਲੋਕਾਂ ਨੇ ਦੇਖਿਆ ਕਿ ਬੈੱਡਾਂ ਕੋਲ ਜਨਰੇਟਰ ਰੱਖਿਆ ਹੋਇਆ ਸੀ।ਰੈਸਟੋਰੈਂਟ ਵਿੱਚ ਹੋਈਆਂ ਮੌਤਾਂ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਜਨਰੇਟਰ ਦੀ ਵਰਤੋਂ ਛੋਟੇ ਕਮਰੇ ਵਿੱਚ ਕੀਤੀ ਜਾ ਰਹੀ ਹੈ। ਮੌਤ ਜਨਰੇਟਰ ਤੋਂ ਕਾਰਬਨ ਮੋਨੋਆਕਸਾਈਡ ਫੈਲਣ ਕਾਰਨ ਸਾਹ ਲੈਣ ਵਿਚ ਰੁਕਾਵਟ ਆਉਣ ਕਾਰਨ ਹੋਈ ਹੋ ਸਕਦੀ ਹੈ। ਇਸ ਘਟਨਾ ਨੇ ਰਿਜ਼ੋਰਟ ਦੀਆਂ ਸੁਰੱਖਿਆ ਸਹੂਲਤਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button