ਪੰਜਾਬ ਪੁਲਿਸ ਵੱਲੋਂ 18 ਫਰਵਰੀ ਨੂੰ ਜਿਉਂਦ ਵਿਖੇ ਕਿਸਾਨਾਂ ਉੱਤੇ ਕੀਤੇ ਜਬਰ ਦੇ ਖਿਲਾਫ ਪੰਜਾਬ ਦੀਆਂ ਚਾਰ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਬਠਿੰਡਾ ਸ਼ਹਿਰ ‘ਚ ਕੀਤੇ ਜਾਣ ਵਾਲੇ ਰੋਹ ਭਰਪੂਰ ਮੁਜ਼ਾਹਰੇ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਬਣੀ ਤਣਾਅ ਪੂਰਨ ਸਥਿਤੀ ਦੌਰਾਨ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਕਰਕੇ ਮੁਜ਼ਾਹਰਾ ਕਰਨ ਦੇ ਹੱਕ ਨੂੰ ਪ੍ਰਵਾਨ ਕਰ ਲਿਆ ਹੈ । ਕਿਸਾਨ ਆਗੂਆਂ ਨੇ ਇਸ ਕਾਰਵਾਈ ਨੂੰ ਜਥੇਬੰਦ ਲੋਕ ਤਾਕਤ ਦੀ ਜਿੱਤ ਕਰਾਰ ਦਿੱਤਾ ਹੈ। ਅੱਜ਼ ਡੀ ਆਈ ਜੀ ਬਠਿੰਡਾ ਦੇ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ -ਉਗਰਾਹਾਂ) ਦੇ ਸੂਬਾ ਪ੍ਰਧਾਨ ਜਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ,ਹਰਜਿੰਦਰ ਸਿੰਘ ਬੱਗੀ ਤੇ ਜਸਵੀਰ ਸਿੰਘ ਬੁਰਜ ਸੇਮਾ ਅਤੇ ਪ੍ਰਸ਼ਾਸਨ ਦੀ ਤਰਫੋਂ ਡੀ ਆਈ ਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸਐਸਪੀ ਬਠਿੰਡਾ ਸ਼ਾਮਲ ਹੋਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




