ਜਿਓਤਿਰਾਦਿਤਿਆ ਸਿੰਧੀਆ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ : ਤਮਾਮ ਕਿਆਸਾਂ ਨੂੰ ਸਾਬਤ ਕਰਦੇ ਹੋਏ ਕਾਂਗਰਸੀ ਨੇਤਾ ਜਿਓਤਿਰਾਦਿਤਿਆ ਸਿੰਧੀਆ ਨੇ ਕਾਂਗਰਸ ਦੀ ਮੁੱਢਲੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਅਸਤੀਫੇ ‘ਚ ਸਿੰਧੀਆ ਨੇ ਕਾਂਗਰਸ ਤੋਂ ਅਲੱਗ ਰਸਤਾ ਚੁਣਨ ਦਾ ਸੰਕੇਤ ਦਿੰਦੇ ਹੋਏ ਦੇਸ਼ ਅਤੇ ਲੋਕਾਂ ਦੀ ਸੇਵਾ ਜਾਰੀ ਰੱਖਣ ਦੀ ਗੱਲ ਕਹੀ ਹੈ।
Ikko Mikke Movie Premiere in UK | Public Review | Satinder Sartaaj | Saga Hits
ਉਨ੍ਹਾਂ ਨੇ ਲਿਖਿਆ ਕਿ 18 ਸਾਲ ਤੱਕ ਕਾਂਗਰਸ ਦੇ ਨਾਲ ਰਹਿੰਦੇ ਹੋਏ ਹੁਣ ਉਨ੍ਹਾਂ ਨੂੰ ਅਜਿਹਾ ਲੱਗ ਰਿਹਾ ਹੈ ਕਿ ਉਹ ਲੋਕਾਂ ਦੀ ਸੇਵਾ ਠੀਕ ਤਰੀਕੇ ਨਾਲ ਨਹੀਂ ਕਰ ਪਾ ਰਹੇ ਹਨ । ਇਸਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੇ ਸਹਿਯੋਗ ਲਈ ਧੰਨਵਾਦ ਕੀਤਾ ਹੈ।ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸਿੰਧੀਆ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ।
Big News | ਜਥੇਦਾਰੀ ਛੱਡਣਗੇ ਗਿ. ਹਰਪ੍ਰੀਤ ਸਿੰਘ, ਹੁਣ ਕੌਣ ਹੋਵੇਗਾ ਨਵਾਂ ਜਥੇਦਾਰ? Jathedar Harpreet Singh
ਸਿੰਧੀਆ ਕਾਂਗਰਸ ਦਾ ‘ਹੱਥ’ ਛੱਡ ਕੇ ਭਾਜਪਾ ਦਾ ਪੱਲਾ ਫੜਨਗੇ। ਸੂਤਰਾਂ ਮੁਤਾਬਕ ਸਿੰਧੀਆ ਅੱਜ ਸ਼ਾਮ ਕਰੀਬ 6 ਵਜੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਮੁੱਖ ਮੰਤਰੀ ਕਮਲਨਾਥ ਤੋਂ ਨਾਰਾਜ਼ ਸਿੰਧੀਆ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ। ਸਿੰਧੀਆ ਨੇ ਖੁਦ ਟਵੀਟ ਕਰ ਕੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.