
ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਾਏ ਹਨ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੁਡੀਸ਼ਅਲ ਕਸਟੱਡੀ ਅਧੀਨ ਬੰਦ ਸੁੱਖਾ ਰਾਮ ਦੇ ਭਰਾ ਰਾਜੂ ਵਾਸੀ ਨੰਗਲਾਂ ਜ਼ਿਲ੍ਹਾ ਮਾਨਸਾ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਫੋਨ ਕੀਤਾ ਗਿਆ ਸੀ ਕਿ ਸੁੱਖਾ ਰਾਮ ਦੀ ਤਬੀਅਤ ਖਰਾਬ ਹੋ ਗਈ ਹੈ ਅਤੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਜਾ ਰਿਹਾ ਹੈ।
ਜੇਲ੍ਹ ਪ੍ਰਸ਼ਾਸਨ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਉਹ ਬਠਿੰਡਾ ਸਿਵਲ ਹਸਪਤਾਲ ਵਿਖੇ ਆਪਣੇ ਭਰਾ ਨੂੰ ਮਿਲਣ ਨਹੀਂ ਪਹੁੰਚੇ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਹਨਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਸੁੱਖਾ ਰਾਮ ਦੇ ਇਲਾਜ ਵਿੱਚ ਅਣਗਹਿਲੀ ਵਰਤੇ ਜਾਣ ਕਾਰਨ ਉਸ ਦੀ ਮੌਤ ਹੋਈ ਹੈ। ਜੇਕਰ ਸਮਾਂ ਰਹਿੰਦਿਆਂ ਸੁੱਖਾ ਰਾਮ ਦਾ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਕਰਾਇਆ ਜਾਂਦਾ ਤਾਂ ਸ਼ਾਇਦ ਅੱਜ ਉਹ ਜਿਉਂਦਾ ਹੁੰਦਾ। ਉਹਨਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੋਈ ਸੁੱਖਾ ਰਾਮ ਦੀ ਮੌਤ ਦੀ ਡੁੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.