IndiaTop News

ਜੇਲ੍ਹ ਤੋਂ ਸਰਕਾਰ ਨਹੀਂ ਚਲਾ ਸਕਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਨਹੀਂ ਚਲਾ ਸਕਦੇ। ਇਸ ਲਈ ਉਹਨਾਂ ਨੂੰ ਆਪਣੇ ਆਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ। ਇਸ ਦੀ ਜਾਣਕਾਰੀ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ।

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਨੇ ਸਾਫ਼ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਨਹੀਂ ਚਲਾ ਸਕਦੇ ਅਤੇ ਰਿਮਾਂਡ ਦੌਰਾਨ ਕੇਜਰੀਵਾਲ ਵੱਲੋਂ ਜਾਰੀ ਕੀਤੇ ਗਏ ਹੁਕਮ ਫਰਜ਼ੀ ਹਨ। ਇਨ੍ਹਾਂ ਫਰਜ਼ੀ ਹੁਕਮਾਂ ਅਤੇ ਪ੍ਰਚਾਰ ਪਿੱਛੇ ਜੋ ਵੀ ਹਨ, ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

ਮਨਜਿੰਦਰ ਸਿੰਘ ਸਿਰਸਾ ਦੇ ਇਸ ਦਾਅਵੇ ਤੋਂ ਇਹ ਸਾਬਿਤ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸਤੀਫ਼ਾ ਦੇਣਾ ਪਵੇਗਾ। ਕਿਉਂਕਿ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਅਸਤੀਫ਼ਾ ਨਹੀਂ ਦੇਣਗੇ, ਉਹ ਜੇਲ੍ਹ ਤੋਂ ਹੀ ਸਰਕਾਰ ਚਲਾਉਣਗੇ।

ਇਸ ਤੋਂ ਪਹਿਲਾਂ ਕੇਜਰੀਵਾਲ ਨੇ ਈਡੀ ਕਸਟਡੀ ਵਿਚੋਂ ਦੋ ਹੁਕਮ ਜਾਰੀ ਕੀਤੇ ਸਨ। ਇਸ ਸਬੰਧੀ ਸਿਰਸਾ ਨੇ ਉਪ ਰਾਜਪਾਲ ਨੂੰ ਅਪੀਲ ਕੀਤੀ ਕਿ ED ਦੀ ਹਿਰਾਸਤ ਵਿਚ ਹੋਣ ਦੇ ਬਾਵਜੂਦ ਕੇਜਰੀਵਾਲ ਵੱਲੋਂ ਅਜਿਹੇ ਹੁਕਮ ਜਾਰੀ ਕੀਤੇ ਜਾਣ ਦੇ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਈ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ।

ਉਹਨਾਂ ਕਿਹਾ ਸੀ ਕਿ ਇਹ ਇਕ ਬਹੁਤ ਹੀ ਗੰਭੀਰ ਮਾਮਲਾ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਅਜਿਹੀ ਡਰਾਮੇਬਾਜ਼ੀ ਨਾ ਸਿਰਫ ਸੰਵਿਧਾਨ ਦੀ ਉਲੰਘਣਾ ਹੈ ਬਲਕਿ ਇਹ ਇਕ ਬੇਹੱਦ ਗੰਭੀਰ ਗੈਰ ਕਾਨੂੰਨੀ ਕਾਰਵਾਈ ਹੈ।

ਸਿਰਸਾ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਪ ਰਾਜਪਾਲ ਇਸ ਮਾਮਲੇ ਵਿਚ ਬਣਦੀ ਕਾਰਵਾਈ ਕਰਨਗੇ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਤੇ ਹੁਕਮ ਜਾਰੀ ਕਰਨਗੇ ਤਾਂ ਜੋ ਸੱਚ ਲੋਕਾਂ ਸਾਹਮਣੇ ਆ ਸਕੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button