ਜੇਲ੍ਹ ਵਿਭਾਗ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ‘ਚ 37 ਲੱਖ ਰੁਪਏ ਦਾਨ ਕਰਨ ਦਾ ਫੈਸਲਾ
ਚੰਡੀਗੜ੍ਹ : ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ/ਲੌਕਡਾਊਨ ਦੀਆਂ ਬੰਦਿਸ਼ਾਂ ਕਾਰਨ ਸੂਬੇ ਦੀ ਆਰਥਿਕਤ ਨੂੰ ਲੱਗੀ ਢਾਹ ਦੇ ਚੱਲਦਿਆਂ ਜੇਲ੍ਹ ਵਿਭਾਗ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 37 ਲੱਖ ਰੁਪਏ ਦੇ ਕਰੀਬ ਰਾਸ਼ੀ ਦਾਨ ਕਰਨ ਦਾ ਫੈਸਲਾ ਕੀਤਾ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਅਤੇ ਕੋਵਿਡ-19 ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਜੇਲ੍ਹ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੈ ਇੱਛਾ ਨਾਲ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ LIVE | ਕਦੋਂ ਤੱਕ ਰਹੇਗਾ ਲਾਕਡਾਊਨ? CM Captain on Curfew and Lockdown | Punjab
ਉਨ੍ਹਾਂ ਕਿਹਾ ਕਿ ਇਹ ਰਾਸ਼ੀ 37 ਲੱਖ ਰੁਪਏ ਦੇ ਕਰੀਬ ਬਣਦੀ ਹੈ ਜਿਸ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਇਆ ਜਾਵੇਗਾ। ਰੰਧਾਵਾ ਨੇ ਜੇਲ੍ਹ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਉਨ੍ਹਾਂ ਵੱਲੋਂ ਪਾਇਆ ਇਹ ਯੋਗਦਾਨ ਸੂਬਾ ਵਾਸੀ ਕਦੇ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਾਰੇ ਕਰਮੀ ਜਿੱਥੇ ਇਸ ਸੰਕਟ ਦੇ ਚੱਲਦਿਆਂ ਆਪਣੀ ਸਰਕਾਰੀ ਡਿਊਟੀ ਵੀ ਤਨਦੇਹੀ ਨਾਲ ਨਿਭਾ ਰਹੇ ਹਨ ਉਥੇ ਦਾਨ ਰਾਸ਼ੀ ਰਾਹੀਂ ਵੀ ਆਪਣਾ ਯੋਗਦਾਨ ਪਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.