NewsPress ReleasePunjabTop News

ਝੂੰਦਾ ਕਮੇਟੀ ਦੀ ਰਿਪੋਰਟ ਮੁਕੰਮਲ ਤੌਰ `ਤੇ ਲਾਗੂ ਕਰਨ ਦੀ ਸੀਨੀਅਰ ਲੀਡਰਾਂ ਦੀ ਮੰਗ ਸ਼ਲਾਘਾਯੋਗ ਕਦਮ: ਪਰਮਿੰਦਰ ਸਿੰਘ ਢੀਂਡਸਾ

ਸੁਖਦੇਵ ਸਿੰਘ ਢੀਂਡਸਾ ਦੇ ਕਹੇ ਮੁਤਾਬਕ ਫੈਸਲੇ ਲਏ ਹੁੰਦੇ ਤਾਂ ਅੱਜ ਪੰਜਾਬ `ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦੀ: ਢੀਂਡਸਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਮੁਕੰਮਲ ਤੌਰ `ਤੇ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਅਕਾਲੀ ਲੀਡਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ਮੁਤਾਬਕ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹੋਈ ਨਮੋਸ਼ੀਜਨਕ ਹਾਰ ਲਈ ਸਿੱਧੇ ਤੌਰ ਤੇ ਸੁਖਬੀਰ ਸਿੰਘ ਬਾਦਲ ਨੂੰ ਜਿੰਮੇਵਾਰ ਠਹਿਰਾਇਆ ਗਿਆ ਹੈ। ਇਸੇ ਕਾਰਨ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰਨ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਨੂੰ ਵੀ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀਆਂ ਬਾਗੀ ਸੁਰਾਂ ਉਠ ਰਹੀਆਂ ਹਨ।

Farmers News : ਕਿਸਾਨਾਂ ਦੀ ਹੋਈ ਵੱਡੀ ਜਿੱਤ, ਸਰਕਾਰ ਨੇ ਬਦਲਿਆ ਫ਼ੈਸਲਾ, Dallewal ਨੇ ਸੁਣਾਈ ਖੁਸ਼ਖ਼ਬਰੀ

ਇੱਥੇ ਜਾਰੀ ਇੱਕ ਬਿਆਨ ਵਿੱਚ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੁੱਝ ਸੀਨੀਅਰ ਲੀਡਰਸਿ਼ਪ ਨੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਕੇ ਹਿੰਮਤ ਭਰਿਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਤਾਨਾਸ਼ਾਹੀ ਨੀਤੀਆਂ, ਪੰਥਕ ਸਿਧਾਂਤਾਂ ਦੇ ਉਲਟ ਕੀਤੇ ਫ਼ੈਸਲਿਆਂ ਕਾਰਨ ਹੀ ਅੱਜ ਸੁਖਬੀਰ ਬਾਦਲ ਵਿਰੁੱਧ ਬਾਗੀ ਸੁਰ ਨਜ਼ਰ ਆ ਰਹੇ ਹਨ। ਸ: ਢੀਂਡਸਾ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੁਖਬੀਰ ਸਿੰਘ ਬਾਦਲ ਕੋਲ ਆਪਣੇ ਆਪ ਹੀ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ।

ਛਾਅ ਗਏ Canada ਵਾਲੇ! ਦੇਖੋ! ਸਭ ਤੋਂ ਵੱਡਾ Tiranga | Azadi Ka Amrit Mahotsav ! D5 Channel Punjabi

ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਮੁਕੰਮਲ ਤੌਰ ਤੇ ਲਾਗੂ ਕਰਨ ਲਈ ਬੁਲੰਦ ਦੀ ਕੀਤੀ ਗਈ ਆਵਾਜ਼ ਵੱਡੀ ਪਹਿਲਕਦਮੀ ਹੈ ਪਰ ਇਸਦੇ ਬਾਵਜੂਦ ਵੀ ਸੁਖਬੀਰ ਸਿੰਘ ਬਾਦਲ ਦੀ ਹੇਂਕੜਬਾਜ਼ੀ ਬਰਕਰਾਰ ਹੈ। ਇਸ ਗੱਲ ਦਾ ਇੱਥੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰਨ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਨੇ ਸਾਰੇ ਅਖਤਿਆਰ ਅਸਿੱਧੇ ਤੌਰ `ਤੇ ਆਪਣੇ ਕੋਲ ਰੱਖੇ ਹੋਏ ਹਨ । ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਹੱਥ ਠੋਕਿਆਂ ਦੀ ਅਨੁਸ਼ਾਸ਼ਨੀ ਕਮੇਟੀ ਬਣਾ ਕੇ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸੁਖਬੀਰ ਸਿੰਘ ਬਾਦਲ ਦਾ ਤਾਨਾਸ਼ਾਹੀ ਰਵੱਈਆ ਨਹੀਂ ਚਲੇਗਾ।

CM Resign : ਮੁੱਖ ਮੰਤਰੀ ਨੇ ਦਿੱਤਾ ਅਸਤੀਫ਼ਾ, ਸਿਆਸਤ ’ਚ ਵੱਡਾ ਫੇਰਬਦਲ | D5 Channel Punjabi

ਉਨ੍ਹਾਂ ਪਾਰਟੀ ਅੰਦਰ ਬੈਠੀ ਬਾਕੀ ਲੀਡਰਸਿ਼ਪ ਨੂੰ ਅਪੀਲ ਕੀਤੀ ਕਿ ਹੁਣ ਪੰਜਾਬ ਅਤੇ ਪੰਥ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਦਾ ਵਕਤ ਆ ਗਿਆ ਹੈ। ਇਸ ਲਈ ਉਹ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਹਿੰਮਤ ਦਿਖਾਉਣ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਕਹੀ ਗਈਆਂ ਸਾਰੀਆਂ ਗੱਲਾਂ ਸਹੀ ਸਾਬਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜੇਕਰ ਸ: ਸੁਖਦੇਵ ਸਿੰਘ ਢੀਂਡਸਾ ਦੇ ਕਹੇ ਮੁਤਾਬਕ ਫ਼ੈਸਲੇ ਪਹਿਲਾਂ ਲਏ ਹੁੰਦੇ ਤਾਂ ਅੱਜ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦੀ।

Majithia ਦੇ ਹਲਕੇ ‘ਚ ਹੋਈ Modi – Modi, BJP ਲੀਡਰਾਂ ਨੇ ਪਾਤਾ ਭੜਥੂ! | D5 Channel Punjabi

ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕਿਸੇ ਸਮੇਂ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਵਿਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਵਿਚ ਵਿਰੋਧੀ ਧਿਰ ਵਿਚ ਵੀ ਬੈਠਣਾ ਨਸੀਬ ਨਹੀ ਹੋਇਆ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ, ਤਾਨਾਸ਼ਾਹੀ ਨੀਤੀਆਂ ਕਾਰਨ ਹੀ ਸੀਨੀਅਰ ਅਕਾਲੀ ਅਤੇ ਟਕਸਾਲੀ ਆਗੂ ਬਾਦਲ ਦਲ ਤੋਂ ਕਿਨਾਰਾ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button