ਟਵਿੱਟਰ ਨੇ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਕਰਕੇ ਦੋ ਸ਼ਹਿਰਾਂ ‘ਚ ਦਫ਼ਤਰ ਕੀਤੇ ਬੰਦ
ਕੈਲੀਫੋਰਨੀਆ : ਅਮਰੀਕਾ ਦੇ ਕਈ ਸ਼ਹਿਰਾਂ ‘ਚ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਦੇ ਮਾਮਲਿਆਂ ਵਿੱਚ ਵਾਧਾ ਹੋਣ ਕਾਰਨ ਕਈ ਕਾਰੋਬਾਰ, ਦਫਤਰ ਆਦਿ ਫਿਰ ਤੋਂ ਬੰਦ ਕੀਤੇ ਜਾ ਰਹੇ ਹਨ। ਇਸ ਵਾਧੇ ਦੇ ਕਾਰਨ ਹੀ ਸ਼ੋਸ਼ਲ ਮੀਡੀਆ ਕੰਪਨੀ ਟਵਿੱਟਰ ਆਪਣੇ ਨਿਊਯਾਰਕ ਅਤੇ ਸਾਨ ਫਰਾਂਸਿਸਕੋ ਵਿਚਲੇ ਦਫਤਰਾਂ ਨੂੰ ਦੁਬਾਰਾ ਬੰਦ ਕਰ ਰਹੀ ਹੈ। ਇਸ ਸਬੰਧੀ ਕੰਪਨੀ ਨੇ ਬੁੱਧਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਸ਼ਹਿਰਾਂ ਵਿਚਲੇ ਦਫਤਰ ਜੋ ਕਿ ਕੁਝ ਹਫਤੇ ਪਹਿਲਾਂ ਹੀ ਖੋਲ੍ਹੇ ਸਨ, ਨੂੰ ਸੁਰੱਖਿਆ ਕਾਰਨਾਂ ਕਰਕੇ ਦੁਬਾਰਾ ਬੰਦ ਕੀਤਾ ਜਾ ਰਿਹਾ ਹੈ।
Farmers Protest : ਹੁਣੇ ਹੀ ਕਿਸਾਨਾਂ ਲਈ ਆਈ ਵੱਡੀ ਖ਼ਬਰ, ਕਿਸਾਨਾਂ ਦੇ ਪ੍ਰਧਾਨ ਨਾਲ ਵਾਪਰਿਆ ਭਾਣਾ
ਇਸਦੇ ਇਲਾਵਾ ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ ਡੀ ਸੀ) ਵੱਲੋਂ ਇਨਡੋਰ ਮਾਸਕ ਦੀ ਜਰੂਰਤ ਸਬੰਧੀ ਅਪਡੇਟ ਕੀਤੇ ਦਿਸ਼ਾ-ਨਿਰਦੇਸ਼ਾਂ ਦੇ ਕਾਰਨ ਵੀ ਬਹੁਤ ਸਾਰੀਆਂ ਕੰਪਨੀਆਂ ਆਪਣੇ ਕੰਮਾਂ ਦੇ ਮੁੜ ਖੋਲ੍ਹਣ ਨੂੰ ਹੌਲੀ ਕਰ ਰਹੀਆਂ ਹਨ। ਇਸ ਸੋਸ਼ਲ ਮੀਡੀਆ ਕੰਪਨੀ ਨੇ ਦੋ ਹਫਤੇ ਪਹਿਲਾਂ ਹੀ ਆਪਣੇ ਦਫਤਰ ਖੋਲ੍ਹੇ ਸਨ। ਟਵਿੱਟਰ ਉਹਨਾਂ ਬਹੁਤ ਸਾਰੀਆਂ ਤਕਨੀਕੀ ਕੰਪਨੀਆਂ ਵਿੱਚੋਂ ਇੱਕ ਸੀ ਜੋ ਕਿ ਆਪਣੇ ਵਰਕਰਾਂ ਨੂੰ ਅਣਮਿੱਥੇ ਸਮੇਂ ਲਈ ਰਿਮੋਟ ਲੋਕੇਸ਼ਨ, ਘਰ ਤੋਂ ਕੰਮ ਕਰਨ ਦੀ ਆਗਿਆ ਦੇ ਰਹੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.