ਟੈਕਸ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਟੈਕਸ ਚੋਰੀ ਕਰਨ ਵਾਲਿਆਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਉਣ ਦੇ ਹੁਕਮ
ਵਿਭਾਗ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕਮਿਸ਼ਨਰ
ਸਰਕਾਰ ਦਾ ਮਾਲੀਆ ਵਧਾਉਣ ਦੇ ਉਦੇਸ਼ ਨਾਲ ਕੀਤੇ ਆਦੇਸ਼
ਅੰਮ੍ਰਿਤਸਰ ਵਿਖੇ ਸਮੀਖਿਆ ਮੀਟਿੰਗ
ਚੰਡੀਗੜ੍ਹ: ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਮਾਲੀਆ ਵਧਾਉਣ ਲਈ ਟੈਕਸ ਚੋਰੀ ਕਰਨ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਉਣ ਦੇ ਹੁਕਮ ਦਿੱਤੇ ਹਨ।ਟੈਕਸ ਉਗਰਾਹੀ ਦਾ ਜਾਇਜ਼ਾ ਲੈਣ ਲਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਰ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਟੈਕਸ ਚੋਰੀ ਰੋਕਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਦਾ ਇਹ ਫਰਜ਼ ਬਣਦਾ ਹੈ ਕਿ ਟੈਕਸਾਂ ਦੀ ਚੋਰੀ, ਜੇਕਰ ਕੋਈ ਹੋਵੇ, ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਸ੍ਰੀ ਯਾਦਵ ਨੇ ਕਿਹਾ ਕਿ ਟੈਕਸਾਂ ਦੀ ਚੋਰੀ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਜੋ ਕਿ ਕਿਸੇ ਵੀ ਤਰ੍ਹਾਂ ਸਹਿਣਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਭਾਗ ਹੁਣ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸੇਗਾ।
Bandi Singh News : Bapu Surat Singh Khalsa ਦਾ ਸਿੱਖ ਕੌਮ ਨੂੰ ਸੁਨੇਹਾ, ਬੰਦੀ ਸਿੰਘਾਂ ਲਈ ਕੀਤਾ ਨਵਾਂ ਐਲਾਨ
ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਇਸ ਸਾਲ ਟੈਕਸ ਵਸੂਲੀ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਨਵਾਂ ਮਾਪਦੰਡ ਸਥਾਪਤ ਕਰੇਗਾ।
Japan PM Shot : PM Shinzo Abe ਦੀ ਹੋਈ ਮੌਤ, Hospital ’ਚ ਤੋੜਿਆ ਦਮ | D5 Channel Punjabi
ਕਰ ਕਮਿਸ਼ਨਰ ਨੇ ਟੈਕਸਾਂ ਦੇ ਖੜ੍ਹੇ ਬਕਾਏ ਦੀ ਜਲਦ ਵਸੂਲੀ ਲਈ ਵੀ ਯਤਨ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਇੱਛੁਕ ਡਿਫਾਲਟਰਾਂ ਤੋਂ ਬਕਾਏ ਦੀ ਵਸੂਲੀ ਲਈ ਵੱਡੀ ਰਿਕਵਰੀ ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ। ਸ੍ਰੀ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਟੈਕਸ ਵਸੂਲੀ ਨੂੰ ਵਧਾਉਣ ਲਈ ਇਹ ਸਮੇਂ ਦੀ ਲੋੜ ਹੈ।
Sonia ਤੇ Rahul Gandhi ਤੋਂ ਅੱਕੇ ਲੀਡਰ ਨੇ ਚੁੱਕਿਆ ਵੱਡਾ ਕਦਮ, ਹਿੱਲੀ ਪੂਰੀ ਕਾਂਗਰਸ ਪਾਰਟੀ | D5 Channel Punjabi
ਅਧਿਕਾਰੀਆਂ ਵੱਲੋਂ ਟੈਕਸ ਸੁਧਾਰਾਂ ਲਈ ਪੇਸ਼ ਕੀਤੇ ਗਏ ਨਵੇਂ ਵਿਚਾਰਾਂ ਦਾ ਸੁਆਗਤ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਟੈਕਸ ਸੁਧਾਰਾਂ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਅਧਿਕਾਰੀਆਂ ਵੱਲੋਂ ਦਿੱਤੇ ਅਜਿਹੇ ਨਵੇਂ ਅਤੇ ਗਤੀਸ਼ੀਲ ਵਿਚਾਰਾਂ ਨੂੰ ਸੂਬਾ ਪੱਧਰ ‘ਤੇ ਵੀ ਦੁਹਰਾਏਗਾ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਸੂਬੇ ਵਿੱਚ ਟੈਕਸ ਵਸੂਲੀ ਨੂੰ ਹੋਰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ।
Viha ਤੋਂ ਬਾਅਦ Mann ਨੂੰ ਪਹਿਲਾਂ ਝਟਕਾ! ਸਾਬਕਾ ਮੰਤਰੀ Jail ਤੋਂ ਆਇਆ ਬਾਹਰ | D5 Channel Punjabi
ਕਰ ਕਮਿਸ਼ਨਰ ਨੇ ਅੱਗੇ ਐਲਾਨ ਕੀਤਾ ਕਿ ਵਿਭਾਗ ਛੇਤੀ ਹੀ ਸੂਬੇ ਵਿੱਚ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਇੱਕ ਵੱਡੀ ਮੁਹਿੰਮ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਫਰਮ ਜੋ ਗੈਰ-ਕਾਨੂੰਨੀ ਤਰੀਕਿਆਂ ਨਾਲ ਟੈਕਸ ਚੋਰੀ ਕਰਨ ਦੀ ਕੋਸ਼ਿਸ਼ ਕਰਦੀ ਹੈ, ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਜਾਅਲੀ ਫਰਮ ਦੇ ਸੰਚਾਲਨ ਲਈ ਜਵਾਬਦੇਹ ਬਣਾਇਆ ਜਾਵੇਗਾ।
Chandigarh Carmel Convent School ‘ਚ ਖੇਡ ਰਹੇ ਬੱਚਿਆਂ ਨਾਲ ਵਾਪਰਿਆ ਹਾਦਸਾ, ਕਈ ਬੱਚੇ ਜ਼ਖਮੀ ਇੱਕ ਦੀ ਮੌ+ਤ
ਇਕ ਹੋਰ ਮੁੱਦੇ ‘ਤੇ ਚਰਚਾ ਕਰਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਹਰੇਕ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਮੁਲਾਂਕਣ ਦੇ ਕੇਸਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਵਿੱਤੀ ਸਾਲ ਦੇ ਅੰਤ ਤੱਕ ਇੰਤਜ਼ਾਰ ਨਹੀਂ ਕਰਨਾ ਚਾਹੀਦਾ, ਸਗੋਂ ਬਾਰੀਕੀ ਨਾਲ ਅਧਿਐਨ ਕਰਕੇ ਸਤੰਬਰ ਦੇ ਅੰਤ ਤੱਕ ਇਸ ਨੂੰ ਪੂਰਾ ਕਰਨਾ ਚਾਹੀਦਾ ਹੈ। ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਹਰੇਕ ਅਧਿਕਾਰੀ ਨੂੰ ਆਪਣਾ ਮੁਲਾਂਕਣ ਪੂਰਾ ਕਰਨ ਲਈ ਮਹੀਨਾਵਾਰ ਟੀਚੇ ਨਿਰਧਾਰਤ ਕੀਤੇ ਜਾਣਗੇ।
1984 Sikh Riots : ਸਿੱਖ ਮਾਮਲਿਆਂ ’ਚ ਕਸੂਤਾ ਫਸਿਆ BJP ਦਾ ਵੱਡਾ ਲੀਡਰ? ਕੈਮਰੇ ਅੱਗੇ ਖੁੱਲ੍ਹੇ ਕਈ ਅੰਦਰੂਨੀ ਰਾਜ਼
ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਵਿਭਾਗ ਨੂੰ ਜਿੱਥੇ ਇੱਕ ਪਾਸੇ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਵਿੱਚ ਮਦਦ ਕਰਦਾ ਹੈ, ਉਥੇ ਹੀ ਦੂਜੇ ਪਾਸੇ ਟੈਕਸਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰਦਾ ਹੈ। ਸ੍ਰੀ ਯਾਦਵ ਨੇ ਕਿਹਾ ਕਿ ਜਾਂਚ ਹਰੇਕ ਅਧਿਕਾਰੀ ਲਈ ਜ਼ਰੂਰੀ ਹੈ ਅਤੇ ਇਸ ਸਬੰਧੀ ਵਿਭਾਗ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
Vijay SIngla Bail : ‘AAP’ ਸਰਕਾਰ ਨੂੰ ਵੱਡਾ ਝਟਕਾ! Vijay Singla ਨੂੰ ਮਿਲੀ ਜ਼ਮਾਨਤ | D5 Channel Punjabi
ਅੰਮ੍ਰਿਤਸਰ ਦੇ ਜ਼ਿਲ੍ਹਾ ਟੈਕਸ ਬਾਰ ਅਤੇ ਜੀ.ਐਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਵੀ ਅੰਮ੍ਰਿਤਸਰ ਦੌਰੇ ’ਤੇ ਗਏ ਕਰ ਕਮਿਸ਼ਨਰ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ। ਉਨ੍ਹਾਂ ਨੇ ਵੈਟ ਕੇਸਾਂ ਲਈ ਯਕਮੁਸ਼ਤ ਸਕੀਮ ਲਿਆਉਣ ਅਤੇ ਅੰਮ੍ਰਿਤਸਰ ਵਿਖੇ ਜੀ.ਐਸ.ਟੀ. ਭਵਨ ਦੀ ਉਸਾਰੀ ਸਮੇਤ ਵੱਖ-ਵੱਖ ਨੁਕਤਿਆਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਕਮਿਸ਼ਨਰ ਨੂੰ ਆਪਣੇ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦੀ ਪਹੁੰਚ ਲਈ ਸਥਾਨਕ ਅਧਿਕਾਰੀਆਂ ਦੀ ਸ਼ਲਾਘਾ ਕੀਤੀ।
Viha ਤੋਂ ਬਾਅਦ CM Mann ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ ਪੂਰੇ Punjab ’ਚ ਖੁਸ਼ੀ ਦਾ ਮਾਹੌਲ| D5 Channel Punjabi
ਇਸ ਮੌਕੇ ਉਨ੍ਹਾਂ ਨਾਲ ਜੀ.ਐਸ.ਟੀ. ਦੀ ਡਾਇਰੈਕਟਰ ਸ੍ਰੀਮਤੀ ਬ੍ਰਹਮਨੀਤ ਕੌਰ, ਵਧੀਕ ਕਮਿਸ਼ਨਰ ਸ੍ਰੀ ਰਵਨੀਤ ਖੁਰਾਣਾ ਅਤੇ ਸ੍ਰੀ ਵਿਰਾਜ ਸ਼ਿਆਮਕਰਨ ਟਿਡਕੇ ਵੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.