Breaking NewsD5 specialNewsPress ReleasePunjab
ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੋਮੀ ਮੈਡੀਕਲ ਕਮਿਸ਼ਨ ਵਲੋਂ ਪ੍ਰਵਾਨਗੀ
ਚਾਲੂ ਵਿਦਿਅਕ ਵਰ੍ਹੇ ਦੌਰਾਨ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਭਰਨ ਨੂੰ ਮਿਲੀ ਪ੍ਰਵਾਨਗੀ
ਚੰਡੀਗੜ੍ਹ:ਕੌਮੀ ਮੈਡੀਕਲ ਕਮਿਸ਼ਨ ਨੇ ਇਕ ਪੱਤਰ ਜ਼ਾਰੀ ਕਰਕੇ ਪੰਜਾਬ ਸਰਕਾਰ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਪਤ ਕੀਤੇ ਗਏ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੌਮੀ ਮੈਡੀਕਲ ਕਮਿਸ਼ਨ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੌਕ ਸ਼ੇਖਰ ਨੇ ਦੱਸਿਆ ਕਿ ਵਿਭਾਗ ਨੂੰ ਪ੍ਰਾਪਤ ਪੱਤਰ ਅਨੁਸਾਰ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਜੋ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਤੋ ਮਾਨਤਾ ਪ੍ਰਾਪਤ ਹੈ, ਨੂੰ ਵਿਦਿਅੱਕ ਵਰ੍ਹੇ 2021-22 ਲਈ ਐਨ.ਐਮ.ਸੀ. ਐਕਟ 2019 ਦੀ ਧਾਰਾ 26 (1) (ਏ) (ਬੀ) (ਸੀ) ਅਤੇ 28 (1) (2) (3) 29 ਅਤੇ ਸੈਕਸਨ 61 (2) ਤਹਿਤ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।
ਸ੍ਰੀ ਸੇ਼ਖਰ ਨੇ ਕਿਹਾ ਕਿ ਨੈਸਨਲ ਮੈਡੀਕਲ ਕਮਿਸ਼ਨ ਵਲੋਂ ਇਹ ਪ੍ਰਵਾਨਗੀ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀਆਂ ਸਾਰੀਆਂ ਰਵੀਊ ਰਿਪੋਰਟਾਂ ਉੱਚ ਦਰਜੇ ਦੀਆਂ ਪਾਏ ਜਾਣ ਉਪਰੰਤ ਜ਼ਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਵਲੋਂ 25 ਸੰਤਬਰ 1932 ਨੂੰ ਕੀਤੇ ਗਏ ਇਤਿਹਾਸਕ ਪੂਨਾ ਪੈਕਟ ਦੀ 89ਵੀਂ ਵਰੇਗੰਢ ਦੇ ਮੌਕੇ ਤੇ ਇਹ ਪੰਜਾਬ ਲਈ ਮਾਣ ਵਾਲੀ ਗਲ ਹੈ ਕਿ ਸੂਬੇ ਵਿੱਚ 48 ਸਾਲਾਂ ਬਾਅਦ ਨਵਾਂ ਸਰਕਾਰੀ ਮੈਡੀਕਲ ਕਾਲਜ਼ ਖੁੱਲ੍ਹ ਰਿਹਾ ਹੈ ਜੋ ਕਿ ਡਾ. ਅੰਬੇਡਕਰ ਜੀ ਦੇ ਨਾਮ ਤੇ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.