Press ReleasePunjabTop News

ਡੀਜੀਪੀ ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿੱਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨ

ਸੂਬੇ ਨੂੰ ਵਾਤਾਵਰਣ ਪੱਖੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੀਐਸਆਰ ਦੀ ਭਾਈਵਾਲੀ ਨਾਲ ਪੁਲਿਸ ਵਿਭਾਗਾਂ ਦੀਆਂ ਇਮਾਰਤਾਂ ਨੂੰ ਕੀਤਾ ਸੋਲਰਾਈਜ਼

ਜਲਦ ਹੀ ਪੰਜਾਬ ਦੇ ਸਾਰੇ ਥਾਣਿਆਂ ਨੂੰ ਸੋਲਰ ਊਰਜਾ ਨਾਲ ਦਿੱਤੀ ਜਾਵੇਗੀ ਬਿਜਲੀ: ਡੀਜੀਪੀ ਗੌਰਵ ਯਾਦਵ

ਸੋਲਰ ਊਰਜਾ ਪਲਾਂਟ ਲੁਧਿਆਣਾ ‘ਚ ਕਾਰਬਨ ਦੀ ਨਿਕਾਸੀ ਵਿੱਚ ਸਾਲਾਨਾ 180 ਮੀਟ੍ਰਿਕ ਟਨ ਤੱਕ ਕਮੀ ਲਿਆਉਣ ਦੇ ਨਾਲ ਸਾਲਾਨਾ 12 ਲੱਖ ਰੁਪਏ ਦੀ ਕਰੇਗਾ ਬਚਤ: ਸੀਪੀ ਮਨਦੀਪ ਸਿੰਘ ਸਿੱਧੂ

ਚੰਡੀਗੜ੍ਹ/ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਵਾਤਾਵਰਣ ਪੱਖੀ ਅਤੇ ਊਰਜਾ-ਕੁਸ਼ਲ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਅਧਿਕਾਰ ਖੇਤਰ ਅਧੀਨ ਆਉਂਦੇ 13 ਥਾਣਿਆਂ ਦੀਆਂ ਇਮਾਰਤਾਂ ‘ਤੇ ਲਗਾਏ ਰੂਫ਼ਟਾਪ ਸੋਲਰ ਪਾਵਰ ਪਲਾਂਟਾਂ ਦਾ ਉਦਘਾਟਨ ਕੀਤਾ। ਇਹ 120 ਕਿਲੋਵਾਟ ਦੇ ਸੋਲਰ ਪਲਾਂਟ ‘ਉਜਾਲਾ-ਇੱਕ ਚੰਗੀ ਸ਼ੁਰੂਆਤ’ ਪ੍ਰੋਜੈਕਟ ਦੇ ਹਿੱਸੇ ਵਜੋਂ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਿਟੀ (ਸੀਐਸਆਰ) ਦੀ ਭਾਈਵਾਲੀ ਨਾਲ ਜਮਾਲਪੁਰ, ਮੋਤੀ ਨਗਰ, ਪੀਏਯੂ, ਡਿਵੀਜ਼ਨ ਨੰਬਰ-1, 2, 5, 6 ਅਤੇ 8, ਦੁੱਗਰੀ, ਸਾਹਨੇਵਾਲ, ਸ਼ਿਮਲਾਪੁਰੀ, ਸਦਰ ਅਤੇ ਮਾਡਲ ਟਾਊਨ ਦੇ ਥਾਣਿਆਂ ਵਿੱਚ ਲਗਾਏ ਗਏ ਹਨ।

ਪੰਜਾਬ ’ਚ ਨਸ਼ਿਆ ਦਾ ਭਿਆਨਕ ਸੱਚ! ਸਿਆਸੀ ਤੇ ਸਰਕਾਰੀ ਮੱਗਰਮੱਛਾਂ ਦੀ ਚਰਚਾ! ਨਵੀਂ ਰਿਪੋਰਟ ‘ਚ ਖ਼ਤਰਨਾਕ ਖ਼ੁਲਾਸੇ!

ਡੀਜੀਪੀ ਗੌਰਵ ਯਾਦਵ, ਜਿਹਨਾਂ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਮੌਜੂਦ ਸਨ, ਨੇ ਦੱਸਿਆ ਕਿ ਇਨ੍ਹਾਂ ਪੁਲਿਸ ਇਮਾਰਤਾਂ ਵਿੱਚ 120 ਕਿਲੋਵਾਟ ਦੇ ਸੋਲਰ ਪਾਵਰ ਪਲਾਂਟ ਲਗਾਉਣ ਨਾਲ ਕਾਰਬਨ ਦੀ ਨਿਕਾਸੀ ਵਿੱਚ ਸਲਾਨਾ 180 ਮੀਟ੍ਰਿਕ ਟਨ ਦੀ ਕਮੀ ਆਵੇਗੀ ਅਤੇ ਨਾਲ ਹੀ ਬਿਜਲੀ ਬਿੱਲ ਵੀ ਘੱਟ ਆਉਣਗੇ ਜਿਸ ਦੇ ਨਤੀਜੇ ਵਜੋਂ ਸਾਲਾਨਾ 12 ਲੱਖ ਰੁਪਏ ਬਚਤ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਊਰਜਾ ਪਲਾਂਟ ਲਗਾਉਣਾ ਲਗਭਗ ਸਾਗਬਾਨ ਦੇ 5500 ਰੁੱਖ ਲਗਾਉਣ ਦੇ ਬਰਾਬਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸੋਲਰ ਊਰਜਾ ਪਲਾਂਟ ਪੀਐਸਪੀਸੀਐਲ ਦੀ ਨੈੱਟ ਮੀਟਰਿੰਗ ਨੀਤੀ ਤਹਿਤ ਸਥਾਪਿਤ ਕੀਤੇ ਗਏ ਹਨ ਜੋ ਯੋਗ ਖਪਤਕਾਰਾਂ ਨੂੰ ਰੂਫ਼ਟਾਪ ਸੋਲਰ ਫੋਟੋਵੋਲਟੇਇਕ (ਐਸਪੀਵੀ) ਸਿਸਟਮ ਲਗਾਉਣ ਅਤੇ ਉਨ੍ਹਾਂ ਦੇ ਸੋਲਰ ਪੈਨਲਾਂ ਤੋਂ ਪੈਦਾ ਹੋਈ ਬਿਜਲੀ ਨਾਲ ਆਪਣੀ ਬਿਜਲੀ ਖਪਤ ਨੂੰ ਪੂਰਾ ਕਰਨ ਦੀ ਆਗਿਆ ਦਿੰਦੇ ਹਨ।

ਪਹਿਲਵਾਨਾਂ ਦੇ ਹੱਕ ‘ਚ ਖੜੀ ਸ਼੍ਰੋਮਣੀ ਕਮੇਟੀ ਕੀਤਾ ਵੱਡਾ ਐਲਾਨ, ਕੇਂਦਰ ਲਈ ਖੜੀ ਹੋਈ ਬਿਪਤਾ D5 Channel Punjabi

ਉਨ੍ਹਾਂ ਕਿਹਾ ਕਿ ਨੈੱਟ ਮੀਟਰਿੰਗ ਤਹਿਤ, ਬਿਜਲੀ ਖਪਤਕਾਰਾਂ ਵੱਲੋਂ ਖਪਤ ਕੀਤੀ ਗਈ ਬਿਜਲੀ ਦੀ ਅਸਲ ਮਾਤਰਾ ਜੋ ਕਿ ਸੋਲਰ ਪੈਨਲਾਂ ਰਾਹੀਂ ਪੈਦਾ ਕੀਤੀ ਬਿਜਲੀ ਦੀ ਮਾਤਰਾ ਅਤੇ ਸੋਲਰ ਗਰਿੱਡ ਤੋਂ ਖਪਤ ਕੀਤੀ ਗਈ ਬਿਜਲੀ ਦੀ ਮਾਤਰਾ ਵਿਚਲਾ ਅੰਤਰ ਹੈ, ਲਈ ਭੁਗਤਾਨ ਕੀਤਾ ਜਾਂਦਾ ਹੈ। ਡੀਜੀਪੀ ਨੇ ਆਸ ਪ੍ਰਗਟਾਈ ਕਿ ਇਹ ਸੋਲਰ ਊਰਜਾ ਪਲਾਂਟ ਪੁਲਿਸ ਥਾਣਿਆਂ ਨੂੰ ‘ਗਰੀਨ ਪੁਲਿਸ ਸਟੇਸ਼ਨ’ ਬਣਾ ਦੇਣਗੇ ਅਤੇ ਹੋਰਾਂ ਨੂੰ ਵੀ ਅਜਿਹੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਗੇ ਤਾਂ ਜੋ ਪੰਜਾਬ ਨੂੰ ਸਵੱਛ ਅਤੇ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਨੇ ਸੀ.ਪੀ. ਨੂੰ ਲੁਧਿਆਣਾ ਦੇ ਸਾਰੇ ਥਾਣਿਆਂ ਨੂੰ ਕਵਰ ਕਰਨ ਲਈ ਕਿਹਾ।

ਸੁਪਰੀਮ ਕੋਰਟ ਦੀ ਕੇਜਰੀਵਾਲ ਨੂੰ ਵੱਡੀ ਰਾਹਤ! ਆਇਆ ਵੱਡਾ ਫੈਸਲਾ!

ਸਾਰੇ ਪੁਲਿਸ ਸਟੇਸ਼ਨਾਂ ਦੀਆਂ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਸਬੰਧੀ ਡੀਜੀਪੀ ਨੂੰ ਭਰੋਸਾ ਦਿੰਦਿਆਂ ਸੀਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਸੋਲਰ ਪੈਨਲਾਂ ਰਾਹੀਂ ਪੈਦਾ ਹੋਣ ਵਾਲੀ ਬਿਜਲੀ ਰਵਾਇਤੀ ਊਰਜਾ ਦੀ ਥਾਂ ਲਵੇਗੀ ਅਤੇ ਬਿਜਲੀ ਦੇ ਕੱਟ ਦੌਰਾਨ ਬੈਕਅਪ ਬਿਜਲੀ ਪ੍ਰਦਾਨ ਕਰੇਗੀ। ਜ਼ਿਕਰਯੋਗ ਹੈ ਕਿ ਸੀਪੀ ਨੇ ਇਸ ਵਾਤਾਵਰਨ ਪੱਖੀ ਪਹਿਲਕਦਮੀ ਵਿੱਚ ਦਿਲੋਂ ਸਹਿਯੋਗ ਦੇਣ ਲਈ ਆਈਸੀਆਈਸੀਆਈ ਫਾਊਂਡੇਸ਼ਨ, ਹੀਰੋ ਸਾਈਕਲਜ਼, ਗੰਗਾ ਐਕਰੋਵੂਲਜ਼, ਫਿੰਡੋਕ ਅਤੇ ਓਸਵਾਲ ਗਰੁੱਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸੰਚਾਲਨ ਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ ਅਤੇ ਵਧੀ ਹੋਈ ਉਤਪਾਦਕਤਾ ਅਤੇ ਪ੍ਰਭਾਵਸ਼ੀਲਤਾ ਨਾਲ ਸਮਾਜ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣਗੀਆਂ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button