ਡੇਰਾ ਮੁਖੀ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕਰਨ ਨਾਲ ਸਿੱਖਾਂ ‘ਚ ਵਧਿਆ ਰੋਸ
ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਨਾਲ ਸਿੱਖਾਂ ‘ਚ ਕਾਫ਼ੀ ਰੋਸ ਦੇਖਣ ਨੂੰ ਮਿਲਿਆ ਹੈ | ਇਹ ਮਾਮਲਾ ਇਥੋਂ ਤੱਕ ਵੱਧ ਗਿਆ ਹੈ ਕਿ ਇਸ ਦੀ ਕਾਰਵਾਈ ਹੁਣ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰਨਗੇ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਧਾਰਮਿਕ ਸੰਸਥਾ ਦੀ ਗੁਰੂ ਨਾਨਕ ਦੇਵ ਜੀ ਨਾਲ ਤੁਲਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਜਾਂਚ ਕਰ ਕੇ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਪੱਤਰ ਭੇਜ ਕੇ ਬਲਦੇਵ ਸਿੰਘ ਸਿਰਸਾ ਨੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਡੇਰਾ ਰਾਧਾ ਸੁਆਮੀ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਦਿੱਲੀ ਹਾਈਕੋਰਟ ਨੇ ਸਿੰਘ ਭਰਾਵਾਂ ਦੇ ਰਨਬੈਕਸੀ ਤੇ ਹੋਰ ਕੰਪਨੀਆਂ ਦੇ ਘੁਟਾਲੇ ਮਾਮਲੇ ਵਿੱਚ 14 ਨਵੰਬਰ ਨੂੰ ਤਲਬ ਕੀਤਾ ਹੈ।ਇਸਦੇ ਨਾਲ ਹੀ ਇੱਕ ਚੈਨਲ ’ਤੇ ਡੇਰੇ ਦੀ ਪ੍ਰਚਾਰਕ ਔਰਤ ਵੱਲੋਂ ਜਿੱਥੇ 14 ਨਵੰਬਰ ਨੂੰ ਸੜਕਾਂ ’ਤੇ ਨਾ ਉੱਤਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਜਾ ਰਹੀ ਹੈ।
Published by: Lovepreet kaur
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.