Punjab

ਤਿਹਾੜ ਜੇਲ੍ਹ ‘ਚ ਬੰਦ ਕਾਂਗਰਸ ਨੇਤਾ ਪੀ ਚਿਦੰਬਰਮ ਦੀ ਹਾਲਤ ਵਿਗੜੀ

ਨਵੀਂ ਦਿੱਲੀ 5 ਅਕਤੂਬਰ (ਏਜੰਸੀਆਂ): ਤਿਹਾੜ ਜੇਲ੍ਹ ‘ਚ ਬੰਦ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਅੱਜ ਅਚਾਨਕ ਹਾਲਤ ਵਿਗੜ ਗਈ। ਉਨ੍ਹਾਂ ਨੂੰ ਇਲਾਜ ਲਈ ਆਲ ਇੰਡੀਆ ਆਯੁਰਵਿਗਿਆਨ ਸੰਸਥਾ ‘ਚ ਰੈਫਰ ਕੀਤਾ ਗਿਆ ਹੈ। ਉਨ੍ਹਾਂ ਨੇ ਪੇਟ ‘ਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ‘ਚ ਦਾਖਲ ਕਰਵਾਉਣ ਲਈ ਰੈਫਰ ਕੀਤਾ ਗਿਆ ਹੈ। ਪੀ ਚਿਦੰਬਰਮ ਆਈਐੱਨਐੱਕਸ ਮੀਡੀਆ ਕੇਸ ‘ਚ ਮੁਲਜ਼ਮ ਹਨ।ਪੀ ਚਿਦੰਬਰਮ ਨੇ ਇਸ ਤੋਂ ਪਹਿਲਾਂ ਅਦਾਲਤ ਤੋਂ ਘਰ ਦਾ ਬਣਿਆ ਖਾਣਾ ਖਾਣ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜੂਰ ਕਰ ਲਿਆ ਸੀ।
pchidambaramaiimshospital 471 8
ਉਨ੍ਹਾਂ ਕਿਹਾ ਸੀ ਕਿ ਜੇਲ੍ਹ ਦਾ ਖਾਣਾ ਖਾਣ ਨਾਲ ਉਨ੍ਹਾਂ ਦਾ ਭਾਰ ਘੱਟ ਹੋ ਰਿਹਾ ਹੈ। ਉਨ੍ਹਾਂ ਦੀ ਤਬੀਅਤ ਠੀਕ ਨਹੀਂ ਹੈ।ਇਸ ਲਈ ਉਨ੍ਹਾਂ ਨੂੰ ਘਰ ਦਾ ਬਣਿਆ ਖਾਣਾ ਖਾਣ ਦੀ ਇਜਾਜ਼ਤ ਦਿੱਤੀ ਜਾਵੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਦਿਨ ‘ਚ ਸਿਰਫ਼ ਇਕ ਵਾਰ ਘਰ ਦਾ ਬਣਿਆ ਖਾਣਾ ਖਾਣ ਦੀ ਇਜਾਜ਼ਤ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button