PunjabPunjabTop News

ਦਲ ਬਦਲਣ ਬਾਦ ਜਾਖੜ ਦਾ ਭਾਜਪਾ ਤੋਂ ਹੋਇਆ ਮੋਹ ਭੰਗ, ਦਿੱਤਾ ਅਸਤੀਫ਼ਾ!

ਸੁਨੀਲ ਜਾਖੜ ਨੇ ਪ੍ਰਦੇਸ਼ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇੱਕ ਸਾਲ ਪਹਿਲਾਂ ਹੀ ਸੂਬਾ ਪ੍ਰਧਾਨ ਦੀ ਕਮਾਨ ਸੌਂਪੀ ਗਈ ਸੀ। ਸੂਤਰਾਂ ਮੁਤਾਬਕ ਹਾਈਕਮਾਂਡ ਨੇ ਅਜੇ ਤੱਕ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ। ਸੁਨੀਲ ਜਾਖੜ ਸੂਬਾ ਕਾਰਜਕਾਰਨੀ ਦੀਆਂ ਅਹਿਮ ਮੀਟਿੰਗਾਂ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ। ਉਨ੍ਹਾਂ ਨੇ ਆਪਣੇ ਅਸਤੀਫੇ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ।ਚਰਚਾਵਾਂ ਚੱਲ ਰਹੀਆਂ ਸਨ ਕਿ ਭਾਜਪਾ ਆਪਣਾ ਪ੍ਰਧਾਨ ਬਦਲਣ ਦੀ ਤਿਆਰੀ ਕਰ ਰਹੀ ਹੈ ਤੇ ਅਜਿਹਾ ਚਿਹਰਾ ਭਾਲ ਰਹੀ ਹੈ ਜਿਸ ਦੀ ਪਕੜ ਪਿੰਡਾਂ ਤੇ ਸ਼ਹਿਰਾਂ ‘ਚ ਬਰਾਬਰ ਹੋਵੇ ਤਾਂ ਭਾਜਪਾ ਨੂੰ ਲੱਗਦਾ ਨਵਾਂ ਪ੍ਰਧਾਨ ਦਾ ਅਜਿਹਾ ਚਿਹਰਾ ਮਿਲ ਗਿਆ ਹੈ। ਇਸੇ ਲਈ ਖ਼ਬਰ ਆਈ ਹੈ ਕਿ ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਗੱਲ ਦੀ ਵੀ ਚਰਚਾ ਹੈ ਕਿ ਜਾਖੜ ਨੇ ਅਸਤੀਫਾ ਨਹੀਂ ਦਿੱਤਾ, ਜਿਸਦੀ ਫਿਲਹਾਲ ਪੁਸ਼ਟੀ ਨਹੀਂ ਹੋ ਸਕੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button