PunjabPunjabTop News

ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ

ਪੰਜਾਬ ਦੇ ਕਿਸਾਨ 6 ਦਸੰਬਰ ਨੂੰ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨਗੇ। ਇਸ ਸਬੰਧੀ ਹਰਿਆਣਾ ਸਰਕਾਰ ਚੌਕਸ ਹੋ ਗਈ ਹੈ। ਹਰਿਆਣਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਕਿਸਾਨਾਂ ਨੂੰ ਹਰਿਆਣਾ ਵਿੱਚ ਉਦੋਂ ਹੀ ਦਾਖ਼ਲਾ ਦਿੱਤਾ ਜਾਵੇਗਾ ਜਦੋਂ ਉਹ ਦਿੱਲੀ ਜਾਣ ਦੀ ਇਜਾਜ਼ਤ ਦਿਖਾਉਣਗੇ। ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਉਹ ਦਿੱਲੀ ਵਿੱਚ ਕਿੱਥੇ ਵਿਰੋਧ ਪ੍ਰਦਰਸ਼ਨ ਕਰਨਗੇ।ਹਰਿਆਣਾ ਪੁਲਿਸ ਅਨੁਸਾਰ ਕਿਸਾਨਾਂ ਨੂੰ ਲਿਖਤੀ ਤੌਰ ‘ਤੇ ਇਹ ਵੀ ਦੇਣਾ ਹੋਵੇਗਾ ਕਿ ਉਹ ਰਾਤ ਰੁਕਨ ਦੌਰਾਨ ਪੱਕਾ ਧਰਨਾ ਨਹੀਂ ਲਾਉਣਗੇ। ਇਨ੍ਹਾਂ ਸਾਰੇ ਨੁਕਤਿਆਂ ‘ਤੇ ਵਿਚਾਰ ਕਰਨ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 4:30 ਵਜੇ ਅੰਬਾਲਾ ਵਿੱਚ ਹੋਵੇਗੀ। ਮੀਟਿੰਗ ਦਾ ਸੱਦਾ ਅੰਬਾਲਾ ਦੇ ਐਸਪੀ ਵੱਲੋਂ ਭੇਜਿਆ ਗਿਆ ਹੈ। ਜੇਕਰ ਕਿਸਾਨ ਅਤੇ ਪੁਲਿਸ ਸਹਿਮਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਦਿੱਲੀ ਪਹੁੰਚਣ ਲਈ ਹਰਿਆਣਾ ਦੇ ਰਸਤੇ ਵਰਤਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਹਰਿਆਣਾ ਸਰਕਾਰ ਇਸ ਮਾਮਲੇ ਵਿੱਚ ਯੂ-ਟਰਨ ਲੈ ਰਹੀ ਹੈ। ਭਾਜਪਾ ਦੇ ਕਈ ਬੁਲਾਰੇ ਕਹਿ ਰਹੇ ਹਨ ਕਿ ਮਾਮਲਾ ਮੇਜ਼ ‘ਤੇ ਬੈਠ ਕੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ 18 ਫਰਵਰੀ ਤੋਂ ਗੱਲਬਾਤ ਤੋੜੀ ਹੈ, ਪਰ ਗੱਲਬਾਤ ਲਈ ਸਾਡੇ ਦਰਵਾਜ਼ੇ ਖੁੱਲ੍ਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button