
ਵਿਸਾਖੀ ਮਗਰੋਂ ਦਿੱਲੀ ਦੀਆਂ ਸਾਰੀਆਂ ਧਿਰਾਂ ਦੀ ਸਾਂਝੀ ਮੀਟਿੰਗ ਸੱਦ ਕੇ ਹੋਵੇਗੀ ਅੱਗੇ ਦੀ ਕਾਰਵਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਗਿਆਨੀ ਕੁਲਦੀਪ ਸਿੰਘ ਗਡਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ ਗਈ। ਇਸ ਵਫਦ ਵਿਚ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ.ਪੀ., ਮੀਤ ਪ੍ਰਧਾਨ ਸਰਦਾਰ ਆਤਮਾ ਸਿੰਘ ਲੁਬਾਣਾ, ਮੈਂਬਰ ਸਰਦਾਰ ਭੁਪਿੰਦਰ ਸਿੰਘ ਭੁੱਲਰ, ਸੁੱਖਵਿੰਦਰ ਸਿੰਘ ਬੱਬਰ ਤੇ ਹੋਰ ਸ਼ਾਮਲ ਸਨ। ਇਸ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ 25 ਅਕਤੂਬਰ ਨੂੰ ਹੋਈ ਕਮੇਟੀ ਦੀ ਜਨਰਲ ਹਾਊਸ ਮੀਟਿੰਗ ਦੇ ਸੰਬੰਧ ਵਿਚ ਕਮੇਟੀ ਦੇ ਅਹੁਦੇਦਾਰਾਂ ਨੂੰ ਸੱਦਿਆ ਸੀ। ਉਹਨਾਂ ਕਿਹਾ ਕਿ ਅੱਜ ਮੀਟਿੰਗ ਬਹੁਤ ਹੀ ਚੰਗੇ ਤੇ ਵਧੀਆ ਮਾਹੌਲ ਵਿਚ ਹੋਈ ਜਿਸ ਵਿਚ ਪੰਥ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਾਲ-ਨਾਲ ਦਿੱਲੀ ਗੁਰਦੁਆਰਾ ਕਮੇਟੀ ਦੇ ਮਸਲਿਆਂ ਬਾਰੇ ਚਰਚਾ ਹੋਈ। ਉਹਨਾਂ ਦੱਸਿਆ ਕਿ ਅਸੀਂ ਜਥੇਦਾਰ ਸਾਹਿਬ ਨੂੰ ਦੱਸਿਆ ਕਿ ਕਿਵੇਂ ਕਮੇਟੀ ਦੀ ਮੌਜੂਦਾ ਟੀਮ ਪੂਰਾ ਕੰਮ ਪਾਰਦਰਸ਼ਤਾ ਨਾਲ ਕਰਨ ਦੇ ਨਾਲ-ਨਾਲ ਕੌਮ ਦੀਆਂ ਸੰਸਥਾਵਾਂ ਨੁੰ ਮਜ਼ਬੂਤ ਕਰਨ ਵਾਸਤੇ ਕੰਮ ਕਰ ਰਹੀ ਹੈ ਤੇ ਇਸ ਵਾਸਤੇ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਦੀ ਸਾਂਭ ਸੰਭਾਲ ਦੇ ਨਾਲ-ਨਾਲ ਅਸੀਂ ਮਨੁੱਖਤਾ ਦੀ ਸੇਵਾ ਵਾਸਤੇ ਕੀ ਉਪਰਾਲੇ ਕਰ ਰਹੇ ਹਾਂ। ਉਹਨਾਂ ਕਿਹਾ ਕਿ ਜਥੇਦਾਰ ਸਾਹਿਬ ਨੇ ਸਾਰੀ ਗੱਲ ਬਹੁਤ ਹੀ ਧਿਆਨ ਨਾਲ ਮਗਰੋਂ ਕਿਹਾ ਕਿ ਉਹ 13 ਅਪ੍ਰੈਲ ਨੂੰ ਵਿਸਾਖੀ ਮਗਰੋਂ ਦਿੱਲੀ ਦੀਆਂ ਸਾਰੀਆਂ ਧਿਰਾਂ ਦੀ ਸਾਂਝੀ ਮੀਟਿੰਗ ਸੱਦ ਕੇ ਅੱਗੇ ਦੀ ਵਿਚਾਰ ਕਰਾਂਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




