ਦਿੱਲੀ ‘ਚ ਅਨਲਾਕ ਦੇ ਤਹਿਤ ਖੁੱਲ੍ਹੇ ਬਾਜ਼ਾਰ, ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਇਹ ਅਪੀਲ
ਨਵੀਂ ਦਿੱਲੀ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਕੋਰੋਨਾ ਵਾਇਰਸ ਦੀ ਮੱਠੀ ਰਫ਼ਤਾਰ ਮਗਰੋਂ ਸੋਮਵਾਰ ਯਾਨੀ ਕਿ ਅੱਜ ਦਿੱਲੀ ਮੈਟਰੋ ਸੇਵਾ ਬਹਾਲ ਕਰ ਦਿੱਤੀ ਗਈ ਹੈ। ਮੈਟਰੋ ਸੇਵਾ ਕਰੀਬ 3 ਹਫ਼ਤਿਆਂ ਬਾਅਦ ਬਹਾਲ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੈਟਰੋ ‘ਚ ਉਸ ਦੀ ਸਮਰੱਥਾ ਦੇ 50 ਫ਼ੀਸਦੀ ਯਾਤਰੀ ਹੀ ਬੈਠ ਸਕਣਗੇ ਅਤੇ ਖੜ੍ਹੇ ਹੋ ਕੇ ਯਾਤਰਾ ਕਰਨ ਦੀ ਆਗਿਆ ਨਹੀਂ ਹੋਵੇਗੀ। ਮੈਟਰੋ ਦੀਆਂ ਵੱਖ-ਵੱਖ ਲਾਈਨਾਂ ’ਤੇ ਸਿਰਫ਼ ਅੱਧੀਆਂ ਟਰੇਨਾਂ ਦਾ ਹੀ ਸੰਚਾਲਨ ਕੀਤਾ ਜਾਵੇਗਾ ਅਤੇ ਹਰ 5 ਤੋਂ 15 ਮਿੰਟ ਦੇ ਵਕਫ਼ੇ ’ਤੇ ਮੈਟਰੋ ਮਿਲੇਗੀ।
🔴LIVE| 2022 ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਤੀ ਵੱਡੀ ਖੁਸ਼ਖਬਰੀ || D5 Channel Punjabi
ਦੱਸ ਦੇਈਏ ਕਿ ਕੋਰੋਨਾ ਕਾਰਨ ਲੱਗੀ ਤਾਲਾਬੰਦੀ ਕਾਰਨ ਦਿੱਲੀ ਮੈਟਰੋ ਰੇਲ ਨਿਗਮ (ਡੀ. ਐੱਮ. ਆਰ. ਸੀ.) ਦੀਆਂ ਸੇਵਾਵਾਂ 20 ਮਈ ਨੂੰ ਪੂਰੀ ਤਰ੍ਹਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ। ਦਿੱਲੀ ਵਿਚ ਵੱਧਦੇ ਕੋਰੋਨਾ ਵਾਇਰਸ ਕਾਰਨ 19 ਅਪ੍ਰੈਲ ਨੂੰ ਤਾਲਾਬੰਦੀ ਲਾਈ ਗਈ ਸੀ ਅਤੇ ਉਸ ਤੋਂ ਬਾਅਦ ਦਿੱਲੀ ਸਰਕਾਰ ਨੇ ਤਾਲਾਬੰਦੀ ਦਾ ਸਮਾਂ ਵਧਾ ਦਿੱਤਾ ਹੈ। ਹਾਲਾਂਕਿ ਸਰਕਾਰ ਵਲੋਂ ਕੁਝ ਰਿਆਇਤਾਂ ਦਿੱਤੀਆਂ ਗਈਆਂ ਹਨ।
ਹੁਣੇ ਹੀ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ,ਬੀਜੇਪੀ ਦੇ ਵੱਡੇ ਮੰਤਰੀ ਦੀ ਕਿਸਾਨਾਂ ਨੂੰ ਪੂਰੀ ਸਪੋਟ!
ਓਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਨਲਾਕ ਦੀ ਪ੍ਰਕਿਰਿਆ ਤਹਿਤ ਲੋਕਾਂ ਨੂੰ ਕੋਵਿਡ ਉਪਯੁਕਤ ਵਿਵਹਾਰ ਕਰਨ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਤਾਲਾਬੰਦੀ ਵਿਚ ਹੋਰ ਛੋਟ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ 7 ਜੂਨ ਤੋਂ ਦਿੱਲੀ ਮੈਟਰੋ 50 ਫ਼ੀਸਦੀ ਸਮਰੱਥਾ ਨਾਲ ਚਲੇਗੀ ਅਤੇ ਬਜ਼ਾਰ ਆਡ-ਈਵਨ ਫਾਰਮੂਲੇ ਨਾਲ ਖੁੱਲ੍ਹਣਗੇ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਦਿੱਲੀ ’ਚ ਕਈ ਗਤੀਵਿਧੀਆਂ ਫਿਰ ਤੋਂ ਸ਼ੁਰੂ ਹੋ ਰਹੀਆਂ ਹਨ ਪਰ ਕੋਰੋਨਾ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਵਰਤੋਂ- ਮਾਸਕ ਪਹਿਨੋ, ਸਮਾਜਿਕ ਦੂਰੀ ਬਣਾ ਕੇ ਰੱਖੋ ਅਤੇ ਹੱਥ ਧੋਂਦੇ ਰਹੋ, ਬਿਲਕੁਲ ਢਿੱਲ ਨਹੀਂ ਵਰਤਣੀ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚ ਕੇ ਵੀ ਰਹਿਣਾ ਹੈ ਅਤੇ ਅਰਥਵਿਵਸਥਾ ਨੂੰ ਫਿਰ ਤੋਂ ਪਟੜੀ ’ਤੇ ਵੀ ਲਿਆਉਣਾ ਹੈ।
आज से दिल्ली में कई गतिविधियाँ फिर से शुरू हो रही हैं। पर कोरोना से बचाव के सभी एहतियात पूरी तरह से बरतें – मास्क पहनें, सोशल डिस्टेन्सिंग रखें और हाथ धोते रहें, बिल्कुल ढिलाई नहीं करनी।
कोरोना संक्रमण से बचकर भी रहना है और अर्थव्यवस्था को फिर से पटरी पर भी लाना है।
— Arvind Kejriwal (@ArvindKejriwal) June 7, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.