ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸੀਬੀਆਈ ਦੁਆਰਾ ਜਾਂਚ ਕਰ ਰਹੇ ਆਬਕਾਰੀ ਨੀਤੀ ਘੁਟਾਲੇ ਵਿੱਚ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤੇ ਗਏ ‘ਆਪ’ ਆਗੂ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਸ ਖ਼ਿਲਾਫ਼ ਲੱਗੇ ਦੋਸ਼ ਬਹੁਤ ਗੰਭੀਰ ਹਨ।
ਪੁੱਲ ਤੋਂ ਡਿੱਗੀ ਚੱਲਦੀ ਬੱਸ, ਕਈਆਂ ਦੀ ਗਈ ਜਾਨ, ਵੱਡਾ ਹਾਦਸਾ | D5 Channel Punjabi | Jammu Bus Accident
ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸਿਸੋਦੀਆ ਇਕ ਪ੍ਰਭਾਵਸ਼ਾਲੀ ਵਿਅਕਤੀ ਹਨ ਅਤੇ ਜੇਕਰ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਗਵਾਹਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੀਬੀਆਈ ਨੇ ਕਈ ਦੌਰ ਦੀ ਪੁੱਛਗਿੱਛ ਤੋਂ ਬਾਅਦ ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.