
ਅੰਮ੍ਰਿਤਸਰ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਦੂਸਰੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਜਸਪ੍ਰੀਤ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਢਿੱਲੋਂ ਨਗਰ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ। ਜਸਪ੍ਰੀਤ ਸਿੰਘ ‘ਤੇ ਦੀਪਿਕਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਆਰੋਪ ਹੈ।ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਨੇ ਪਟਿਆਲਾ ਤੋਂ ਰਮਨਦੀਪ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਰਮਨਦੀਪ ਸਿੰਘ ਵਾਸੀ ਪਟਿਆਲਾ ਇਸ ਵੇਲੇ ਪੁਲਿਸ ਰਿਮਾਂਡ ‘ਤੇ ਹੈ। ਰਮਨਦੀਪ ‘ਤੇ ਵੀ ਦੀਪਿਕਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਆਰੋਪ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦਾ ਕਹਿਣਾ ਹੈ ਕਿ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਜਾਂਚ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.