ਦੂਲੋਂ ਨੇ ਮਾਰੀ ਕੈਪਟਨ ਨੂੰ ਬੜਕ,ਹਾਈਕਮਾਂਡ ਦੇ ਸਿਰ ‘ਤੇ ਦੂਲੋਂ ਮਾਰਦੈ ਟਪੂਸੀਆਂ ! ਸੁਣ ਕੈਪਟਨ ਨੂੰ ਆਉਣਗੀਆਂ ਤਰੇਲੀਆਂ
ਅੰਮ੍ਰਿਤਸਰ : ਪੰਜਾਬ ‘ਚ ਨਸ਼ਾ ਤਸਕਰਾਂ, ਲੀਡਰਾਂ ਅਤੇ ਅਫਸਰਾਂ ਦੀ ਮਿਲੀਭੁਗਤ ਦੇ ਨਾਲ ਸ਼ਰਾਬ ਮਾਫੀਆ ਚਲ ਰਿਹਾ ਹੈ। ਇਹ ਕਹਿਣਾ ਹੈ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦਾ। ਦੂਲੋਂ ਅੰਮ੍ਰਿਤਸਰ ਦੇ ਪਿੰਡ ਮੂਛਲ ‘ਚ ਜਹਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ। ਇਸ ਦੌਰਾਨ ਦੂਲੋਂ ਨੇ ਕੈਪਟਨ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਨਜ਼ਰ ਆਏ।
ਸ਼ਰਾਬ ਮਾਮਲਾ ਠੰਡਾ ਹੋਣ ਤੋਂ ਪਹਿਲਾਂ ਅਕਾਲੀਆਂ ਨੇ ਛੇੜਿਆ ਨਵਾਂ ਪੰਗਾ, ਫਿਰ ਸੋਚਾਂ ‘ਚ ਪਾਇਆ ਕੈਪਟਨ
ਉਹਨਾਂ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ‘ਚੋਂ ਨਸ਼ਾ ਖਤਮ ਕਰਨ ਦੀ ਗੱਲ ਆਖੀ ਸੀ ਨਸ਼ਾ ਤਾਂ ਦੂਰ ਦੀ ਗੱਲ ਕੈਪਟਨ ਸਰਕਾਰ ਨੇ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਜਹਰੀਲੀ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਬੁਰੀ ਤਰ੍ਹਾਂ ਫਸਦੀ ਨਜ਼ਰ ਆ ਰਹੀ ਹੈ। ਵਿਰੋਧੀਆਂ ਦੇ ਨਾਲ ਹੀ ਹੁਣ ਕਾਂਗਰਸੀ ਆਗੂ ਵੀ ਸਰਕਾਰ ਦੇ ਖਿਲਾਫ ਮੋਰਚਾ ਖੋਲ ਚੁੱਕੇ ਹਨ। ਇਸ ਦਾ ਖਾਮਿਆਜ਼ਾ ਕਾਂਗਰਸ ਨੂੰ 2022 ਦੀਆਂ ਚੋਣਾ ‘ਚ ਭੁਗਤਣਾ ਪੈ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.