ਦੇਸ਼ ਦੇ ਦਿੱਗਜ ਅਭਿਨੇਤਾ ਰਜਨੀਕਾਂਤ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
ਦੇਸ਼ ਦੇ ਦਿੱਗਜ ਅਭਿਨੇਤਾ ਰਜਨੀਕਾਂਤ (73) ਦੀ ਸਿਹਤ ਸੋਮਵਾਰ ਦੇਰ ਰਾਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਚੇਨਈ ਪੁਲਿਸ ਮੁਤਾਬਕ ਉਨ੍ਹਾਂ ਨੂੰ ਪੇਟ ਵਿਚ ਤੇਜ਼ ਦਰਦ ਹੋਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ। ਹਸਪਤਾਲ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਰਜਨੀਕਾਂਤ ਦੀ ਹਾਲਤ ਸਥਿਰ ਹੈ।
ਫਿਲਮ ‘ਵੇਟਈਆਨ’ ‘ਚ ਰਜਨੀਕਾਂਤ ਇਕ ਐਨਕਾਊਂਟਰ ਸਪੈਸ਼ਲਿਸਟ ਦੀ ਭੂਮਿਕਾ ‘ਚ ਨਜ਼ਰ ਆਉਣਗੇ, ਜਦਕਿ ਅਮਿਤਾਭ ਬੱਚਨ ਦਾ ਕਿਰਦਾਰ ਐਨਕਾਊਂਟਰ ਸਪੈਸ਼ਲਿਸਟ ਦੇ ਖਿਲਾਫ ਹੈ। ਇਸ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ‘ਚ ਸਾਨੂੰ ਇਕ ਵਾਰ ਫਿਰ ਦੋਹਾਂ ਦਿੱਗਜਾਂ ਦੀ ਦਮਦਾਰ ਅਦਾਕਾਰੀ ਦੇਖਣ ਦਾ ਮੌਕਾ ਮਿਲੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.