ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਿਲ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਜੂਦਗੀ ਵਿੱਚ ਆਗੂ ਹੋਏ 'ਆਪ' ਵਿੱਚ ਸ਼ਾਮਿਲ
ਪੰਜਾਬ ਕਾਂਗਰਸ ਦੇ ਦੋ ਸਕੱਤਰ ਵੀ ਪਾਰਟੀ ਛੱਡ ਕੇ ‘ਆਪ’ ਵਿੱਚ ਹੋਏ ਸ਼ਾਮਿਲ
‘ਆਪ’ ਸਰਕਾਰ ਦੇ 6 ਮਹੀਨਿਆਂ ਦੇ ਕਾਰਜਕਾਲ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ – ਲਾਲਚੰਦ ਕਟਾਰੂਚੱਕ
ਲੁਧਿਆਣਾ/ਚੰਡੀਗੜ੍ਹ : ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਆਪਣੀਆਂ ਪੁਰਾਣੀਆਂ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹਾਜ਼ਰੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ।
Punjab ਸਰਕਾਰ ਨੂੰ ਵੱਡਾ ਝਟਕਾ! Punjab Haryana High Court ਪਹੁੰਚੇ MLA | D5 Channel Punjabi
ਲੁਧਿਆਣਾ ਨਗਰ ਨਿਗਮ ਦੇ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਅਮਿਤ ਵਰਸ਼ਾ ਰਾਮਪਾਲ ਅਤੇ ਕਾਲਾ ਗੌਤਮ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ ਦੇ ਸਾਬਕਾ ਕੌਂਸਲਰ ਤਨਵੀਰ ਸਿੰਘ ਧਾਲੀਵਾਲ, ਸਾਬਕਾ ਕਾਂਗਰਸੀ ਕੌਂਸਲਰ ਸਤਵਿੰਦਰ ਸਿੰਘ ਜਵੱਦੀ ਅਤੇ ਆਜ਼ਾਦ ਸਾਬਕਾ ਕੌਂਸਲਰ ਕਪਿਲ ਕੁਮਾਰ ਸੋਨੂੰ ਵੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਕੱਤਰ ਰੋਮਿਲਾ ਬਾਂਸਲ ਅਤੇ ਫੂਲ ਬਦਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ ਹਨ। ਆਰਟੀਆਈ ਐਕਟਿਵਿਸਟ ਅਤੇ ਆਰਟੀਆਈ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਮੱਕੜ ਵੀ ‘ਆਪ’ ਨਾਲ ਜੁੜ ਗਏ।
Balkaur Singh ਦੀ ਹਾਲਤ ਨੂੰ ਲੈਕੇ ਹਸਪਤਾਲ ’ਚੋਂ ਆਈ ਵੱਡੀ ਜਾਣਕਾਰੀ | D5 Channel Punjabi
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਦੇ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਇਕਪਾਸੜ ਜਿੱਤ ਦਰਜ ਕਰੇਗੀ।
Sidhu Moosewala ਮਾਮਲੇ ’ਚ ਵੱਡੀ ਅਪਡੇਟ, Punjab Police ਦੀ ਗੁਪਤ ਕਾਰਵਾਈ, Gangster ਤੂਫਾਨ ਤੇ ਮਨੀ ਰਈਆ ਅੜਿੱਕੇ
ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਅਸੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਅਸੀਂ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.