ਨਗਰ ਨਿਗਮ ਮੇਅਰ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਵਲੋਂ ਨਿਗਮ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ। ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਉਮੀਦਵਾਰ ਬਣਾਇਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਸ ਚੋਣ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ ਨਿਗਰਾਨ ਵਜੋਂ ਹਾਜ਼ਰ ਰਹਿਣਗੇ।
ਇਸ ਦੌਰਾਨ ‘ਆਪ’-ਕਾਂਗਰਸ ਦੇ ਕੌਂਸਲਰਾਂ ਦੀ ਖ਼ਰੀਦੋ-ਫਰੋਖਤ ਦਾ ਵੀ ਡਰ ਹੈ। ਇਸ ਲਈ ਚੋਣਾਂ ਤੋਂ ਪਹਿਲਾਂ ‘ਆਪ’ ਦੇ ਕੌਂਸਲਰਾਂ ਨੂੰ ਰੋਪੜ ਅਤੇ ਕਾਂਗਰਸੀ ਕੌਂਸਲਰਾਂ ਨੂੰ ਲੁਧਿਆਣਾ ਵਿੱਚ ਰੱਖਿਆ ਗਿਆ ਸੀ। ਚੰਡੀਗੜ੍ਹ ਵਿੱਚ ਨਿਗਮ ਕੌਂਸਲਰਾਂ ਦੀ ਚੋਣ 5 ਸਾਲ ਵਿੱਚ ਇੱਕ ਵਾਰ ਹੁੰਦੀ ਹੈ ਪਰ ਇੱਥੇ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ।ਵੋਟਿੰਗ ਸਵੇਰੇ 11 ਵਜੇ ਸ਼ੁਰੂ ਹੋਈ। ਨਾਮਜ਼ਦ ਕੌਂਸਲਰ ਰਮਨੀਕ ਸਿੰਘ ਬੇਦੀ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ 6 ਡਿਊਟੀ ਮੈਜਿਸਟ੍ਰੇਟ ਅਤੇ 1200 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਸਿਰਫ ਉਹੀ ਲੋਕ ਨਿਗਮ ਦੀ ਇਮਾਰਤ ਦੇ ਅੰਦਰ ਜਾ ਸਕਣਗੇ, ਜਿਨ੍ਹਾਂ ਕੋਲ ਪਛਾਣ ਪੱਤਰ ਹਨ।
ਭਾਜਪਾ ਵੱਲੋਂ ਮੇਅਰ ਦੇ ਅਹੁਦੇ ਲਈ ਹਰਪ੍ਰੀਤ ਕੌਰ ਬਬਲਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਬਿਮਲਾ ਦੂਬੇ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਲਖਬੀਰ ਸਿੰਘ ਬਿੱਲੂ ਉਮੀਦਵਾਰ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਵੱਲੋਂ ਮੇਅਰ ਦੇ ਅਹੁਦੇ ਲਈ ਪ੍ਰੇਮਲਤਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਜਸਬੀਰ ਸਿੰਘ ਬੰਟੀ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਉਮੀਦਵਾਰ ਹਨ। ‘ਆਪ’ ਅਤੇ ਕਾਂਗਰਸ ਦੇ ਗਠਜੋੜ ‘ਚ ‘ਆਪ’ ਨੂੰ ਮੇਅਰ ਦਾ ਅਹੁਦਾ ਮਿਲਿਆ ਹੈ, ਜਦਕਿ ਕਾਂਗਰਸ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਅਹੁਦਾ ਮਿਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.