NewsBreaking NewsD5 specialPoliticsPunjab

ਨਵਜੋਤ ਸਿੱਧੂ ਨੂੰ ਮਹਿੰਗਾ ਪਿਆ ਕੈਪਟਨ ਨਾਲ ਪੰਗਾ, ਕਾਂਗਰਸ ਕਰੇਗੀ ਸਿੱਧੂ ਖ਼ਿਲਾਫ਼ ਵੱਡੀ ਕਾਰਵਾਈ?

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਕਸਰ ਆਪਣੀ ਬਿਆਨਬਾਜ਼ੀ ਕਾਰਨ ਸੁਰਖੀਆਂ ‘ਚ ਬਣੇ ਰਹਿੰਦੇ ਹਨ ਅਤੇ ਹੁਣ ਇੱਕ ਵਾਰ ਫਿਰ ਸਿੱਧੂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਕਿਉਂਕਿ ਸਿੱਧੂ ਨੇ ਨੇ ਹੈਦਰਾਬਾਦ ‘ਚ ਸ੍ਰੀ ਕਰਤਾਰਪੁਰ ਲਾਂਘੇ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੇ ਕੈਪਟਨ ਤਾਂ ਰਾਹੁਲ ਗਾਂਧੀ ਹਨ, ਉਨ੍ਹਾਂ ਨੇ ਹੀ ਮੈਨੂੰ ਹਰ ਜਗ੍ਹਾ ਭੇਜਿਆ ਹੈ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਸੂਬੇ ਦੀ ਸਿਆਸਤ ਵੀ ਭਖ ਗਈ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਬੈਠੇ ਬਿਠਾਏ ਇੱਕ ਹੋਰ ਮੁੱਦਾ ਮਿਲ ਗਿਆ ਹੈ। ਭਾਜਪਾ ਆਗੂ ਤਰੁਣ ਚੁੱਘ ਨੇ ਤਾਂ ਇਹ ਤੱਕ ਕਹਿ ਦਿੱਤਾ ਹੈ ਕਿ ਰਾਹੁਲ ਗਾਂਧੀ ਨਵਜੋਤ ਸਿੰਘ ਸਿੱਧੂ ਨੂੰ ਅਗਲਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ।

Read Also ਮੇਰੇ ਕੈਪਟਨ ਤਾਂ ਰਾਹੁਲ ਗਾਂਧੀ ਹਨ : ਨਵਜੋਤ ਸਿੱਧੂ

ਜਿੱਥੇ ਭਾਜਪਾ ਆਗੂ ਤਰੁਣ ਚੁੱਘ ਨੇ ਸਿੱਧੂ ਨੂੰ ਨਿਸ਼ਾਨੇ ‘ਤੇ ਲਿਆ ਉੱਥੇ ਹੀ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸਾਫ਼ ਕੀਤਾ ਕਿ ਕਾਂਗਰਸ ਸਿੱਧੂ ਦੇ ਬਿਆਨ ਦਾ ਸਮਰਥਨ ਨਹੀਂ ਕਰਦੀ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਇਸ ਬਿਆਨ ਨੇ ਸੂਬੇ ਦੀ ਸਿਆਸਤ ਨੂੰ ਭਖਾ ਦਿੱਤਾ ਹੈ, ਅਜਿਹੇ ‘ਚ ਹੁਣ ਇਹ ਦੇਖਣਾ ਹੋਵੇਗਾ ਕਿ ਸਿੱਧੂ ਇਸ ਬਿਆਨ `ਤੇ ਕੀ ਸਫ਼ਾਈ ਦਿੰਦੇ ਹਨ ਪਰ ਇਹ ਤਾਂ ਸਾਫ਼ ਹੈ ਕਿ ਵਿਰੋਧੀਆਂ ਨੂੰ ਕਾਂਗਰਸ ਨੂੰ ਘੇਰਨ ਦਾ ਮੌਕਾ ਜ਼ਰੂਰ ਮਿਲ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button