‘ਨਵਜੋਤ ਸਿੱਧੂ ਸ਼ੇਰ-ਏ-ਪੰਜਾਬ ਦੇ ਬੁੱਤ ਨੂੰ ਤੋੜੇ ਜਾਣ ‘ਤੇ ਚੁੱਪ ਕਿਉਂ ਨੇ’

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੱਟੜਪੰਥੀ ਸੰਗਠਨ ਦੇ ਲੋਕਾਂ ਵੱਲੋਂ ਪਾਕਿਸਤਾਨ ਦੇ ਲਾਹੌਰ ਕਿਲ੍ਹੇ ਵਿੱਚ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਣ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਨੂੰ ਨਫ਼ਰਤੀ ਅਪਰਾਧ ਕਰਾਰ ਦਿੱਤਾ ਅਤੇ ਇਸ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਕਿ ਤੀਜੀ ਵਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਤੋੜੇ ਜਾਣ ਦੇ ਬਾਵਜੂਦ ਉਹ ਚੁੱਪ ਕਿਉਂ ਹਨ? ਕੀ ਇਮਰਾਨ ਖਾਨ ਅਤੇ ਜਨਰਲ ਬਾਜਵਾ ਨਾਲ ਉਹਨਾਂ ਦੀ ਦੋਸਤੀ ਇਸ ਦੇ ਪਿੱਛੇ ਦਾ ਕਾਰਨ ਹੈ? ਜਾਂ ਕੀ ਉਹ ਕੱਟੜਪੰਥੀਆਂ ਦਾ ਸਮਰਥਨ ਕਰਦੇ ਹਨ?
🔴LIVE :ਮੋਦੀ ਨੂੰ ਝਟਕਾ ! ਕਿਸਾਨਾਂ ‘ਚ ਖੁਸ਼ੀ ਦੀ ਲਹਿਰ, ਹੁਣ ਫਸਿਆ ਸੁਮੇਧ ਸੈਣੀ, ਖੁੱਲ੍ਹੇ ਪੁਰਾਣੇ ਭੇਤ!
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਦੇ ਮਹਾਨ ਸ਼ਾਸਕਾਂ ਵਿੱਚੋਂ ਸਨ, ਜਿਨ੍ਹਾਂ ਨੇ ਖੁਦ ਇੱਕ ਧਰਮ ਨਿਰਪੱਖ ਨਾਇਕ ਵਜੋਂ ਸਮਾਜ ਵਿੱਚ ਇੱਕ ਮਿਸਾਲ ਕਾਇਮ ਕੀਤੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਾਸਕ ਦਾ ਅਪਮਾਨ ਕਰਨਾ ਪਾਕਿਸਤਾਨ ਦੇ ਕੱਟੜਪੰਥੀਆਂ ਦੀ ਘਟਿਆ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜਿਸ ਵਿੱਚ ਘੱਟ ਗਿਣਤੀਆਂ ਲਈ ਕੋਈ ਥਾਂ ਨਹੀਂ ਹੈ। ਸ਼ਰਮਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਕਈ ਵਾਰ ਸਿੱਖ ਪਰਿਵਾਰਾਂ ਦੀਆਂ ਧੀਆਂ ਨੂੰ ਅਗਵਾ ਕੀਤਾ ਗਿਆ ਹੈ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਜ਼ਬਰਦਸਤੀ ਵਿਆਹ ਕਰਵਾਏ ਜਾਂਦੇ ਹਨ ਅਤੇ ਕਈ ਵਾਰ ਸਾਡੇ ਗੁਰੂਧਾਮਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਮਾਜ ਆਪਣੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।
ਲਓ ਕਿਸਾਨਾਂ ਨੇ ਘੇਰ ਲਿਆ ਸਪੀਕਰ, ਗੱਡੀ ਰੋਕ ਪੁੱਛੇ ਸਿੱਧੇ ਸਵਾਲ… D5 Channel Punjabi
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਤੀਜੀ ਵਾਰ ਹਮਲਾ ਕਰਨ ਤੋਂ ਬਾਅਦ ਇਸ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਈਆਂ ਵੀਡਿਓਜ਼ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਬੁੱਤ ਉੱਤੇ ਕੱਟੜਪੰਥੀ ਹਮਲਾਵਰ ਨੇ ਹਮਲਾ ਕਰ ਬੁੱਤ ਦੀਆਂ ਲੱਤਾਂ ਅਤੇ ਹੋਰ ਹਿੱਸੇ ਤੋੜ ਦਿੱਤੇ ਸਨ। ਹਮਲਾਵਰ ਨੇ ਮਹਾਰਾਜਾ ਰਣਜੀਤ ਸਿੰਘ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ ਵੀ, ਇੱਕ ਕੱਟੜਪੰਥੀ ਨੇ ਮੂਰਤੀ ਉੱਤੇ ਹਮਲਾ ਕਰ ਉਸਦਾ ਹੱਥ ਤੋੜ ਦਿੱਤਾ ਸੀ। ਹੋਰ ਨੁਕਸਾਨ ਕਰਨ ਤੋਂ ਪਹਿਲਾਂ ਹੀ ਲੋਕਾਂ ਨੇ ਉਸਨੂੰ ਫੜ ਲਿਆ ਸੀ।
ਸੈਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ ! D5 Channel Punjabi
ਇਸ ਤੋਂ ਇਲਾਵਾ, ਇੱਕ ਵਾਰ ਫਿਰ ਭੀੜ ਨੇ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ। ਦੱਸਣਯੋਗ ਹੈ ਕਿ ਲਾਹੌਰ ਵਿੱਚ ਜਿਹੜੀ ਮੂਰਤੀ ਤੋੜੀ ਹੈ, ਉਹ ਕਾੰਸੇ ਦੀ ਬਣੀ ਹੋਈ ਹੈ ਅਤੇ 9 ਫੁੱਟ ਦੀ ਮੂਰਤੀ ਵਿੱਚ ਰਣਜੀਤ ਸਿੰਘ ਘੋੜੇ ਉੱਤੇ ਬੈਠੇ ਹੋਏ ਹਨ ਅਤੇ ਹੱਥ ਵਿੱਚ ਤਲਵਾਰ ਫੜੀ ਹੋਈ ਹੈ। ਉਹ ਸਿੱਖਾਂ ਦੀ ਪੋਸ਼ਾਕ ਵਿੱਚ ਬੈਠੇ ਨਜ਼ਰ ਆ ਰਹੇ ਹਨ। ਇਹ ਮੂਰਤੀ ਜੂਨ 2019 ਵਿੱਚ ਸਥਾਪਤ ਕੀਤੀ ਗਈ ਸੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਘੱਟ ਗਿਣਤੀ ਸਮਾਜ ਅਤੇ ਉਨ੍ਹਾਂ ਦੇ ਨਿਸ਼ਾਨੀਆਂ ਨੂੰ ਪਾਕਿਸਤਾਨ ਵਿੱਚ ਕੱਟੜਪੰਥੀ ਸੰਗਠਨਾਂ ਦੇ ਨਿਸ਼ਾਨੇ ‘ਤੇ ਰਹੇ ਹਨ।
Farmers Protest ਹੋ ਗਿਆ ਓਹੀ ਕੰਮ ਜਿਹਦਾ ਸੀ ਡਰ, 32 ਜਥੇਬੰਦੀਆਂ ਦਾ ਵੱਡਾ ਐਲਾਨ D5 Channel Punjabi
ਇਸ ਦੀ ਤਾਜ਼ਾ ਮਿਸਾਲ ਲਾਹੌਰ ਵਿੱਚ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਸਰਾਸਰ ਘੱਟ ਗਿਣਤੀ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਪਾਕਿਸਤਾਨ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਘਟਨਾ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਪਛਾਣ ਕੇ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.