ਸੂਬੇ ’ਚ ਨਵੀਆਂ ਚੁਣੀਆਂ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ ਮੁਕੰਮਲ ਹੋ ਚੁੱਕਿਆ ਹੈ ਅਤੇ ਹੁਣ ਨਵੀਆਂ ਚੁਣੀਆਂ ਪੰਚਾਇਤਾਂ ਦੇ ਕੰਮਕਾਜ ’ਚ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ ਪੰਚਾਇਤਾਂ ਦੀ ਮੀਟਿੰਗ 1 ਦਸੰਬਰ ਤੱਕ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਮੀਟਿੰਗ ਦੀ ਬਕਾਇਦਾ ਵੀਡੀਓਗ੍ਰਾਫੀ ਦੀ ਵੀ ਹਦਾਇਤ ਕੀਤੀ ਗਈ ਹੈ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ (ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨੂੰ ਛੱਡ ਕੇ) ਲਿਖਤੀ ਪੱਤਰ ਭੇਜ ਕੇ ਨਿਰਦੇਸ਼ ਦਿੱਤੇ ਹਨ।ਵਿਭਾਗ ਦੇ ਵਧੀਕ ਸਕੱਤਰ ਨੇ ਕਿਹਾ ਹੈ ਕਿ 1 ਦਸੰਬਰ ਤਕ ਨਵੀਆਂ ਪੰਚਾਇਤਾਂ ਦੀ ਪਹਿਲੀ ਮੀਟਿੰਗ ਹਰ ਹਾਲਤ ’ਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤ ਦੀ ਪਹਿਲੀ ਮੀਟਿੰਗ ਤੋਂ ਹੀ ਪੰਚਾਇਤ ਦਾ ਪੰਜ ਸਾਲ ਦਾ ਕਾਰਜਕਾਲ ਤੈਅ ਹੁੰਦਾ ਹੈ ਅਤੇ ਇਸ ’ਚ ਕੋਈ ਦੇਰੀ ਨਾ ਕੀਤੀ ਜਾਵੇ।
ਵਧੀਕ ਸਕੱਤਰ ਨੇ ਕਿਹਾ ਕਿ ਨਵੇਂ ਚੁਣੇ ਸਰਪੰਚਾਂ ਨੂੰ ਬਗੈਰ ਕਿਸੇ ਦੇਰੀ ਤੋਂ ਪੰਚਾਇਤ ਦੇ ਰਿਕਾਰਡ/ਸੰਪਤੀ ਦਾ ਚਾਰਜ ਵੀ ਦਿਵਾਇਆ ਜਾਵੇ। ਉਨ੍ਹਾਂ DDPOs ਨੂੰ ਸਪੱਸ਼ਟ ਆਖਿਆ ਕਿ ਜੇਕਰ ਕਿਸੇ ਪੰਚਾਇਤ ਨੂੰ ਚਾਰਜ ਨਾ ਮਿਲਣ ਕਾਰਨ ਪੰਚਾਇਤ ਦੀ ਪਹਿਲੀ ਮੀਟਿੰਗ ’ਚ ਦੇਰੀ ਹੋਈ ਤਾਂ ਇਸ ਲਈ DDPO ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.