Press ReleasePunjabTop News

ਨਵੇਂ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਮੁਹੱਈਆ ਹੋਣਗੀਆਂ: ਜਿੰਪਾ

ਮਾਲ ਵਿਭਾਗ ਦੀ ਕਾਰਗੁਜ਼ਾਰੀ ‘ਚ ਹੋਰ ਨਿਖਾਰ ਆਵੇਗਾ

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਦਿਨੋਂ-ਦਿਨ ਸੁਧਾਰ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਮਾਲ ਵਿਭਾਗ ਦੇ ਕੰਮਕਾਰ ਦੇ ਤਰੀਕਿਆਂ ਤੋਂ ਆਮ ਜਨਤਾ ਬਹੁਤ ਦੁਖੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਲੋਕਾਂ ਦੇ ਕੰਮ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਤੋਂ ਹੋ ਰਹੇ ਹਨ।
Nabha Jail ਪਹੁੰਚੇ CM Bhagwant Mann, ਅਫ਼ਸਰਾਂ ਨੂੰ ਪਾਤੀਆਂ ਭਾਜੜਾਂ! | D5 Channel Punjabi
ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਸੀ ਜਿਸ ਕਰਕੇ ਕਈ ਕੰਮ ਕਰਵਾਉਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ 1090 ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਹੋਰ ਸੁਚਾਰੂ ਤਰੀਕੇ ਨਾਲ ਕੀਤੀ ਜਾ ਸਕੇਗੀ । ਇਸ ਤੋਂ ਇਲਾਵਾ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣਗੀਆਂ।
Ranjit Singh Brahmpura ਦਾ ਦਿਹਾਂਤ, ਨਹੀਂ ਰਹੇ Akali Dal ਦੇ ਸਰਪ੍ਰਸਤ | D5 Channel Punjabi
ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੀ ਕਾਇਆ ਕਲਪ ਲਈ ਮਾਨ ਸਰਕਾਰ ਵੱਲੋਂ ਹੋਰ ਵੀ ਕਈ ਪੁਖਤਾ ਕਦਮ ਚੁੱਕੇ ਗਏ ਹਨ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਟੈਂਪ ਪੇਪਰਾਂ ਦੀ ਖਰੀਦ ਨੂੰ ਸਰਲ ਬਣਾਉਣ ਲਈ ਈ-ਸਟੈਂਪ ਪੇਪਰ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹਰ ਕੀਮਤ ਦੇ ਸਟੈਂਪ ਪੇਪਰ ਜਾਰੀ ਕੀਤੇ ਜਾ ਰਹੇ ਹਨ।  ਇਸ ਤੋਂ ਇਲਾਵਾ ਖਾਨਗੀ ਤਕਸੀਮ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈਬਸਾਈਟ https://eservices.punjab.gov.in ਸ਼ੁਰੂ ਕੀਤੀ ਗਈ ਹੈ। ਮਾਲ ਮੰਤਰੀ ਅਨੁਸਾਰ ਪੰਜਾਬ ਦੇ 7520 ਪਿੰਡਾਂ ਦੇ ਨਕਸ਼ਿਆਂ ਅਤੇ 46861 ਮੁਸਾਵੀ ਸ਼ੀਟਾਂ ਨੂੰ ਡਿਜੀਟਾਈਜ਼ਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਲੋਕ ਪੱਖੀਂ ਤੇ ਸਰਲ ਬਣਾਉਣ ਦੇ ਯਤਨ ਜਾਰੀ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button