ਨਸ਼ਾ ਤਸਕਰੀ ਚ ਘਿਰੇ PPS ਅਫ਼ਸਰ ਤੇ ਮੁੱਖ ਮੰਤਰੀ ਦੀ ਵੱਡੀ ਕਾਰਵਾਈ, ਨੌਕਰੀਓਂ ਬਰਖ਼ਾਸਤ
CM ਭਗਵੰਤ ਮਾਨ ਨਸ਼ੇ ਖਿਲਾਫ ਸਖ਼ਤੀ ਕਰਦੇ ਨਜ਼ਰ ਆ ਰਹੇ ਹਨ। ਪੰਜਾਬ ਵਿੱਚ ਨਸ਼ਾ ਦਾ ਮੁੱਦਾ ਤੇ ਇਸ ਨੂੰ ਲੈ ਕੇ ਹੋ ਰਹੀ ਜਾਂਚ ਸ਼ੁਰੂ ਤੋਂ ਹੀ ਵਿਵਾਦਾਂ ਤੇ ਸਵਾਲਾਂ ਵਿੱਚ ਰਿਹਾ ਹੈ। ਹੁਣ ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਨਸ਼ਾ ਤਸਕਰੀ ਮਾਮਲੇ ਵਿੱਚ ਪੀਪੀਐਸ ਰਾਜਜੀਤ ਸਿੰਘ ਨੂੰ ਨਾਮਜ਼ਦ ਕਰਕੇ ਨੌਕਰੀ ਤੋਂ ਬਰਖਾਸਤ ਕੀਤਾ ਹੈ।ਕੁਝ ਦਿਨ ਪਹਿਲਾਂ ਸੀਐਮ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਕੋਲ ਨਸ਼ਾ ਤਸਕਰੀ ਮਾਮਲੇ ਦੀਆਂ ਸੀਲਬੰਦ ਫਾਈਲਾਂ ਪਹੁੰਚੀਆਂ ਹਨ। ਇਸ ਤੋਂ ਬਾਅਦ ਹੁਣ 17 ਅਪ੍ਰੈਲ ਨੂੰ ਭਗਵੰਤ ਮਾਨ ਨੇ ਇੱਕ ਹੋਰ ਟਵੀਟ ਕੀਤਾ ਹੈ। ਜਿਸ ‘ਚ ਉਨ੍ਹਾਂ ਲਿਖਿਆ, “ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.