ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੁੱਧਵਾਰ ਸਵੇਰੇ ਇੱਕ ਨਿੱਜੀ ਏਅਰਲਾਈਨ ਕੰਪਨੀ ਸੌਰਯਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 19 ਲੋਕ ਸਵਾਰ ਸਨ। ਇਨ੍ਹਾਂ ‘ਚੋਂ 18 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਪੋਖਰਾ ਜਾ ਰਿਹਾ ਸੀ ਅਤੇ ਸਵੇਰੇ 11 ਵਜੇ ਦੇ ਕਰੀਬ ਹਾਦਸਾਗ੍ਰਸਤ ਹੋ ਗਿਆ। ਹਵਾਈ ਅੱਡੇ ‘ਤੇ ਤਾਇਨਾਤ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਦੇ ਪਾਇਲਟ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਹਾਜ਼ ਵਿੱਚ ਲੱਗੀ ਅੱਗ ਨੂੰ ਬੁਝਾਇਆ ਗਿਆ ਹੈ। ਪੁਲਿਸ ਅਤੇ ਫਾਇਰ ਫਾਈਟਰਜ਼ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਚਲਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.