
ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਇੱਕ ਨੌਜਵਾਨ ਨੂੰ ਜੁੱਤੀਆਂ ਪਹਿਨ ਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਦਿਖਾਇਆ ਗਿਆ। ਵੀਡੀਓ ਵਿੱਚ ਨੌਜਵਾਨ ਕਾਲੀ ਸਕੋਰਪੀਓ ਵਿੱਚ ਬੈਠ ਕੇ ਉਥੋਂ ਚਲਾ ਜਾਂਦਾ ਹੈ।ਪੁਲਿਸ ਜਾਂਚ ਵਿੱਚ ਇਹ ਪਤਾ ਲੱਗਾ ਕਿ ਵੀਡੀਓ ਪੂਰੀ ਤਰ੍ਹਾਂ ਏਆਈਤਕਨੀਕ ਨਾਲ ਬਣਾਈ ਗਈ ਫ਼ਰਜ਼ੀ ਹੈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ SGPC ਨੇ ਤੁਰੰਤ ਸ਼ਿਕਾਇਤ ਦਰਜ ਕਰਵਾਈ ਅਤੇ ਸਾਈਬਰ ਪੁਲਿਸ ਸਟੇਸ਼ਨ ਵਿੱਚ ਕੇਸ ਰਜਿਸਟਰ ਕੀਤਾ।
ਏਸੀਪੀ ਸੈਂਟਰਲ ਜਸਪਾਲ ਸਿੰਘ ਨੇ ਕਿਹਾ ਕਿ ਏਆਈ ਤਕਨੀਕ ਦੇ ਚੰਗੇ ਅਤੇ ਮਾੜੇ ਦੋਵੇਂ ਪ੍ਰਭਾਵ ਹੋ ਸਕਦੇ ਹਨ, ਪਰ ਧਾਰਮਿਕ ਅਸਥਾਨਾਂ ਨਾਲ ਜੋੜ ਕੇ ਫ਼ਰਜ਼ੀ ਵੀਡੀਓ ਬਣਾਉਣਾ ਅਤੇ ਫੈਲਾਉਣਾ ਕਾਨੂੰਨੀ ਅਪਰਾਧ ਹੈ। ਪੁਲਿਸ ਨੇ ਸੰਗਤ ਅਤੇ ਸੋਸ਼ਲ ਮੀਡੀਆ ਯੂਜ਼ਰਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀ ਭੜਕਾਉ ਅਤੇ ਗਲਤ ਜਾਣਕਾਰੀ ਨੂੰ ਅੱਗੇ ਨਾ ਸ਼ੇਅਰ ਕੀਤਾ ਜਾਵੇ, ਤਾਂ ਜੋ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਅਤੇ ਸਮਾਜ ਵਿੱਚ ਤਣਾਅ ਨਾ ਪੈਦਾ ਹੋਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




