ਪਟਿਆਲਾ ਦੇ ਸੀਨੀਅਰ ਅਕਾਲੀ ਆਗੂ ਤੇਜਿੰਦਰਪਾਲ ਸਿੰਘ ਸੰਧੂ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ: ਪਟਿਆਲਾ ਦੇ ਸੀਨੀਅਰ ਅਕਾਲੀ ਨੇਤਾ ਅਤੇ ਮਰਹੂਮ ਟਕਸਾਲੀ ਅਕਾਲੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਤੇਜਿੰਦਰ ਸਿੰਘ ਸੰਧੂ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੇਜਿੰਦਰ ਸੰਧੂ ਦਾ ਖੁਦ ਸਵਾਗਤ ਕੀਤਾ। ਇਸ ਮੌਕੇ ਕਾਂਗਰਸ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਮੌਜੂਦ ਸਨ।
Read Also ਜਦੋਂ ਕਾਂਗਰਸ ਦਾ ਵੱਡਾ ਮੰਤਰੀ ਹੋ ਗਿਆ ਅਕਾਲੀ ਦਲ ‘ਚ ਸ਼ਾਮਲ
ਜ਼ਿਕਰਯੋਗ ਹੈ ਕਿ ਮਰਹੂਮ ਜਸਦੇਵ ਸਿੰਘ ਸੰਧੂ ਘਨੌਰ, ਸਨੌਰ, ਧੂਰੀ ਤੋਂ ਪੰਜ ਵਾਰ ਵਿਧਾਇਕ ਤੇ ਸੂਬੇ ਦੇ ਮੰਤਰੀ ਰਹੇ ਹਨ। ਉਨ੍ਹਾਂ ਦਾ ਪਟਿਆਲਾ ਖੇਤਰ ਵਿੱਚ ਚੰਗਾ ਆਧਾਰ ਹੈ ਜਿਸ ਦਾ ਕਾਂਗਰਸ ਨੂੰ ਵੱਡਾ ਲਾਹਾ ਮਿਲੇਗਾ ਤੇ ਅਕਾਲੀ ਦਲ ਦਾ ਹਾਲਤ ਹੋਰ ਪਤਲੀ ਹੋ ਜਾਏਗੀ।
ਤੇਜਿੰਦਰਪਾਲ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਦਾ ਹੱਥ ਫੜਿਆ। ਕਾਂਗਰਸ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਗਾਮੀ ਲੋਕ ਸਭਾ ਚੋਣਾਂ ਲਈ ਵੱਡਾ ਹੁਲਾਰਾ ਮਿਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.