Press ReleasePunjabTop News
ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਪੰਜਾਬ ਦੇ ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ
ਮੁਹਾਲੀ ਵਿੱਚ ਕੀਤੇ ਗਏ ਸਨਮਾਨ ਸਮਾਰੋਹ ਵਿੱਚ ਪੰਜਾਬ ਭਰ ਤੋਂ ਆਏ ਉੱਦਮੀ ਕਿਸਾਨਾਂ ਨੂੰ ਸਰਕਾਰ ਵੱਲੋਂ ਸਨਮਾਨ ਪੱਤਰ ਕੀਤੇ ਗਏ ਤਕਸੀਮ
ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬੇ ਨਾਨਕ ਦੇ ਫਲਸਫੇ ਨੂੰ ਅਧਾਰ ਬਣਾ ਕੇ ਖੇਤੀ ਕਰਨ ਦਾ ਹੋਕਾ
ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਪਿੰਡ-ਪਿੰਡ, ਘਰ-ਘਰ ਪਹੁੰਚਾਉਣ ਦਾ ਸੱਦਾ
ਚੰਡੀਗੜ੍ਹ/ ਐਸ ਏ ਐਸ ਨਗਰ : ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨ ਵਿਕਾਸ ਚੈਂਬਰ, ਏਅਰਪੋਰਟ ਚੌਂਕ, ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਪਰਾਲੀ ਨੂੰ ਅੱਗ ਨਾ ਲਾ ਕੇ, ਵਾਤਾਵਰਣ ਦੀ ਰੱਖਿਆ ਕਰਨ ਵਾਲੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਤੋਂ ਲਗਭੱਗ 150 ਕਿਸਾਨ ਜਿਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਨੂੰ ਸਨਮਾਨਿਤ ਕੀਤਾ ਗਿਆ।
ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਕੁਲਤਾਰ ਸਿੰਘ ਸੰਧਾਵਾਂ ਨੇ ਕਿਹਾ ਕਿ ਜਿਸ ਨੂੰ ਰੋਕਣ ਲਈ ਲੋਕ ਅੱਗੇ ਆ ਜਾਣ ਉਦੋਂ ਉਸ ਦਾ ਨਤੀਜਾ ਨਿਕਲ ਕੇ ਸਾਹਮਣੇ ਆਉਂਦਾ ਹੈ। ਉਨਾਂ ਕਿਹਾ ਸਮਾਗਮ ਵਿੱਚ ਆਏ ਕਿਸਾਨ ਵੀਰਾਂ ਨੇ ਇਹ ਸਾਬਿਤ ਕਰਤਾ ਕਿ ਬਾਬੇ ਨਾਨਕ ਦੀ ਸਿੱਖਿਆ ਤੇ ਚਲ ਕੇ ਵੀ ਖੇਤੀ ਕੀਤੀ ਜਾ ਸਕਦੀ ਹੈ। ਉਨਾਂ ਵੱਲੋਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਰਲੀ ਪਰਤ ਵਿੱਚ ਮੌਜੂਦ ਹੋਰ ਸੂਖਮ ਜੀਵਾਂ ਦੇ ਨਾਲ-ਨਾਲ ਇਸ ਦੀ ਜੈਵਿਕ ਗੁਣਵੱਤਾ ਦਾ ਵੀ ਨੁਕਸਾਨ ਹੁੰਦਾ ਹੈ। ਦੋਸਤਾਨਾਂ ਕੀੜੀਆਂ ਦੇ ਨੁਕਸਾਲ ਕਾਰਨ ਦੁਸ਼ਮਣ ਕੀੜੀਆਂ ਦਾ ਪ੍ਰਕੋਪ ਵੱਧਿਆ ਹੈ ਅਤੇ ਨਤੀਜੇ ਵਜੋਂ ਫਸਲਾਂ ਨੂੰ ਬਿਮਾਰੀਆਂ ਦਾ ਵਧੇਰੇ ਖਤਰਾ ਹੈ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਿਸਾਨ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਵੱਲੋਂ ਦਿੱਤੇ ਜਾ ਰਹੇ ਸੁਨੇਹੇ ਨੂੰ ਕਬੂਲ ਕਰਦੇ ਹੋਏ ਪਰਾਲੀ ਨੂੰ ਅੱਗ ਲਾਉਣਾ ਛੱਡ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਅਜਿਹੀ ਕੌਮ ਹੈ ਜਿਸ ਨੂੰ ਅਸੀਂ ਪਿਆਰ ਨਾਲ ਤਾਂ ਸਮਝਾ ਸਕਦੇ ਹਾਂ ਪਰ ਧੱਕਾ ਇਨ੍ਹਾਂ ਨਾਲ ਕੀਤਾ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹੋਣ ਵਾਲੇ ਧੂੰਏਂ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨ ਭਰਾਵਾਂ ਦੇ ਅਪਣੇ ਪਰਿਵਾਰਾਂ ਪਿੰਡਾਂ ਨੂੰ ਪਹੁੰਚਦਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਕਾਰਣ ਸਿਰਫ ਫੇਫੜਿਆਂ ਨੂੰ ਨੁਕਸਾਨ ਹੀ ਨਹੀਂ ਪਹੁੰਚਦਾ ਸਗੋਂ ਸਿਹਤ ਦੀਆਂ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਮਨੁੱਖ ਨੂੰ ਚਿੰਬੜ ਜਾਂਦੀਆਂ ਹਨ। ਉਨ੍ਹਾਂ ਇਸ ਗੱਲ ਦੀ ਖੁਸ਼ੀ ਵੀ ਪ੍ਰਗਟਾਈ ਕਿ ਨੌਜਵਾਨ ਪੀਡ਼੍ਹੀ ਸੁਚੇਤ ਹੋ ਰਹੀ ਹੈ ਅਤੇ ਹਰਿਆਵਲ ਮੁਹਿੰਮ ਦੇ ਤਹਿਤ ਉਨ੍ਹਾਂ ਵੱਲੋਂ ਹੁਣ ਪੌਦੇ ਲਾਉਣ ਦੀ ਮੁਹਿੰਮ ਵਿਚ ਵੱਧ ਚਡ਼੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਅਤੇ ਦਰੱਖਤ ਵੱਡੀ ਮਾਤਰਾ ਵਿਚ ਲਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਸਦਕਾ ਪੰਜਾਬੀਅਤ ਜਗ੍ਹਾ ਜਗ੍ਹਾ ਤੇ ਮਿੰਨੀ ਜੰਗਲ ਲਗਾਏ ਜਾ ਰਹੇ ਹਨ।
ਇਸ ਸਮਾਰੋਹ ਵਿੱਚ ਖੇਤੀਬਾੜੀ ਮਹਿਕਮੇ ਦੇ ਮਾਹਿਰਾਂ ਵੱਲੋਂ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ, ਇਸ ਨੂੰ ਕਿਵੇਂ ਰੋਕਿਆ ਜਾਵੇ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਮਾਰੋਹ ਵਿੱਚ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ ਨੂੰ ਦੱਸਦਾ ਹੋਇਆ ਕਲਾਕਾਰਾਂ ਵੱਲੋਂ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ ਅਤੇ ਨਾੜ ਨੂੰ ਅੱਗ ਨਾ ਲਗਾਣਉਣ ਵਾਲੇ ਕਿਸਾਲਾ ਵੱਲੋਂ ਆਪਣੇ ਤਜੁਰਬੇ ਅਤੇ ਇਸ ਤੋਂ ਹੋਣ ਵਾਲੇ ਫਾਇਦੇ ਸਮਾਰੋਹ ਵਿੱਚ ਸ਼ਾਮਿਲ ਪੱਤਵੰਤੇ ਸਜਣਾ ਨਾਲ ਸਾਂਝੇ ਕੀਤੇ ਗਏ।
ਸਮਾਗਮ ਵਿੱਚ ਉਨ੍ਹਾਂ ਉੱਦਮੀ ਕਿਸਾਨਾਂ ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ ਵੱਲੋਂ ਵੀ ਆਪਣੇ ਤਜਰਬੇ ਸਾਂਝੇ ਕੀਤੇ ਗਏ। ਇਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਚੰਦਬਾਜਾ, ਸੁਰਜੀਤ ਸਿੰਘ ਸਾਧੂਗੜ੍ਹ, ਰਣਜੀਤ ਸਿੰਘ ਬਸੀ ਪਠਾਣਾਂ ਘੁਮੰਡਗਡ਼੍ਹ, ਕਾਬਲ ਸਿੰਘ ਚੁਗਾਵਾਂ ਨੇ ਕਿਸਾਨ ਭਰਾਵਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਕਿਸ ਤਰ੍ਹਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤੀ ਕੀਤੀ ਜਾਂਦੀ ਹੈ ਅਤੇ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਗਿਆ ਅਤੇ ਉਨ੍ਹਾਂ ਦੀ ਆਮਦਨ ਵਿੱਚ ਵੀ ਚੋਖਾ ਵਾਧਾ ਹੋਇਆ ਹੈ।
ਇਸ ਸਮਾਰੋਹ ਵਿੱਚ ਸ਼੍ਰੀ ਰਾਹੁਲ ਤਿਵਾੜੀ, ਆਈ.ਏ.ਐਸ. ਸਕੱਤਰ, ਵਿਗਿਆਨ ਤਕਨੀਕ ਅਤੇ ਵਾਤਾਵਰਣ ਵਿਭਾਗ, ਪੰਜਾਬ, ਪ੍ਰੋਫ. (ਡਾ.) ਅਦਰਸ਼ ਪਾਲ ਵਿਗ, ਚੇਅਰਮੈਨ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਡਾ. ਸੁਖਪਾਲ ਸਿੰਘ, ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ, ਸ਼੍ਰੀ ਕਰਨੇਸ਼ ਗਰਗ, ਉਮੇਂਦਰ ਦੱਤ, ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ, ਵਧੀਕ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਅਵਨੀਤ ਕੌਰ, ਮੈਂਬਰ ਸਕੱਤਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸ਼੍ਰੀ ਲਵਨੀਤ ਕੁਮਾਰ ਦੂਬੇ, ਸੀਨੀਅਰ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸ਼੍ਰੀ ਗੁਰਸ਼ਰਨ ਦਾਸ ਗਰਗ, ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਮੂਲੀਅਤ ਕੀਤੀ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.