ਪਾਉਂਟਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਗੀਆਂ ਰੌਣਕਾਂ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਸਥਾਨ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਸ਼ਰਧਾਲੂਆਂ ਦੀਆਂ ਰੌਣਕਾਂ ਲੱਗਣੀਆਂ ਸ਼ੁਰੂ ਹੋ ਚੁੱਕੀਆਂ ਹਨ |
ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਗੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਦੂਰ ਦੁਰਾਡੇ ਤੋਂ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ ਤੋਂ ਆਉਣ ਵਾਲੀ ਸੰਗਤ ਦੇ ਲਈ ਵਿਆਪਕ ਇੰਤਜਾਮ ਕੀਤੇ ਗਏ ਹਨ| ਜਿਨ੍ਹਾਂ ਵਿੱਚ ਲੰਗਰਾਂ ਅਤੇ ਰਿਹਾਇਸ਼ ਦਾ ਮੁੱਖ ਤੌਰ ਪੁਖਤਾ ਪ੍ਰਬੰਧ ਕੀਤਾ ਗਿਆ ਹੈ ਜਦਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼੍ਰੀ ਅਖੰਡ ਪਾਠ ਆਰੰਭ ਹੋ ਚੁੱਕੇ ਹਨ ਜਿਨ੍ਹਾਂ ਦਾ ਭੋਗ 12 ਨਵੰਬਰ ਨੂੰ ਪਾਇਆ ਜਾਵੇਗਾ |ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵੱਡੇ ਪੱਧਰ ਤੇ ਸਮਾਗਮ ਉਲੀਕੇ ਗਏ ਹਨ ਜਿਨ੍ਹਾਂ ਦੇ ਵਿੱਚ ਪਾਉਂਟਾ ਸਾਹਿਬ ਦੀ ਧਰਤੀ ਦੇ ਉੱਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ |
ਉਨ੍ਹਾਂ ਕਿਹਾ ਕਿ ਮਨਸੂਰੀ ਬਦਰੀਨਾਥ ਨੈਨੀਤਾਲ ਜਾਣ ਵਾਲੀਆਂ ਸੰਗਤਾਂ ਦੇ ਲਈ ਅਤੇ ਖਾਸ ਕਰਕੇ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸੰਗਤਾਂ ਦੇ ਲਈ ਪਾਉਂਟਾ ਸਾਹਿਬ ਇੱਕ ਅਜਿਹਾ ਸਥਾਨ ਹੈ ਜਿੱਥੇ ਨਤਮਸਤਕ ਹੋਣ ਦੇ ਲਈ ਸੰਗਤਾਂ ਵਿੱਚ ਸ਼ਰਧਾ ਤੇ ਉਤਸ਼ਾਹ ਦਾ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ |
ਜੇਕਰ ਪਾਉਂਟਾ ਸਾਹਿਬ ਦੀ ਭੂਗੋਲਿਕ ਸਥਿਤੀ ਨੂੰ ਦੇਖਿਆ ਜਾਵੇ ਤਾਂ ਇਹ ਚਾਰ ਰਾਜਾਂ ਜਿਨ੍ਹਾਂ ਵਿੱਚ ਉੱਤਰਾਖੰਡ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੀ ਹੱਦ ਤੇ ਵਸਿਆ ਹੋਇਆ ਹੈ| ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖੁਦ ਇੱਥੇ ਆ ਕੇ ਪਹਿਲਾਂ ਕਵੀ ਦਰਬਾਰ ਜੋ ਕਿ ਬਵੰਜਾ ਕਵੀਆਂ ਦਾ ਸੀ, ਕਰਵਾਇਆ ਸੀ ਇਹੀ ਨਹੀਂ ਇੱਥੋਂ ਦੇ ਲੋਕਾਂ ਦਾ ਮੰਨਣਾ ਹੈ ਕਿ ਜਦੋਂ ਗੁਰੂ ਸਾਹਿਬ ਵੱਲੋਂ ਕਰਵਾਏ ਕਵੀ ਦਰਬਾਰ ਦੌਰਾਨ ਨਾਲ ਤੋਂ ਹੀ ਲੰਘਦੀ ਨਦੀ ਦਾ ਰੌਲਾ ਪੈਂਦਾ ਸੀ ਤਾਂ ਗੁਰੂ ਸਾਹਿਬ ਨੇ ਉਸ ਨਦੀ ਨੂੰ ਗੁਰਦਵਾਰਾ ਸਾਹਿਬ ਦੀ ਹੱਦ ਵਿੱਚੋਂ ਸ਼ਾਂਤ ਹੋ ਕੇ ਗੁਜ਼ਰਨ ਲਈ ਬੇਨਤੀ ਕੀਤੀ ਜਿਸ ਤੋਂ ਬਾਅਦ ਉਹ ਨਦੀ ਗੁਰਦੁਆਰਾ ਸਾਹਿਬ ਦੀ ਹੱਦ ਦੇ ਵਿੱਚੋਂ ਪੂਰੀ ਸ਼ਾਂਤੀ ਦੇ ਨਾਲ ਗੁਜਰਦੀ ਹੈ ਜਦੋਂ ਕਿ ਅੱਗੇ ਜਾ ਕੇ ਫਿਰ ਤੋਂ ਨਦੀ ਦੇ ਤੇਜ਼ ਵਹਾਅ ਦਾ ਰੌਲਾ ਪੈਣਾ ਸ਼ੁਰੂ ਹੋ ਜਾਂਦਾ ਹੈ |
Published by : Lovepreet kaur
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.