SportsTop News

ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਹਸਪਤਾਲ ਭਰਤੀ, ਨਹੀਂ ਖੇਡਣਗੇ ਇੰਗਲੈਂਡ ਖ਼ਿਲਾਫ਼ ਪੰਜਵਾਂ ਟੀ-20

ਕਰਾਚੀ : ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਨੂੰ ਗੰਭੀਰ ਵਾਇਰਲ ਇਨਫੈਕਸ਼ਨ ਕਾਰਨ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿਸ ਕਾਰਨ ਉਹ ਬੁੱਧਵਾਰ ਨੂੰ ਲਾਹੌਰ ‘ਚ ਇੰਗਲੈਂਡ ਖਿਲਾਫ ਹੋਣ ਵਾਲੇ ਪੰਜਵੇਂ ਟੀ-20 ਅੰਤਰਰਾਸ਼ਟਰੀ ਮੈਚ ਤੋਂ ਬਾਹਰ ਹੋ ਗਏ ਹਨ। ਪੰਜਵੇਂ ਟੀ-20 ਅੰਤਰਰਾਸ਼ਟਰੀ ਲਈ ਨਸੀਮ ਦੀ ਪਲੇਇੰਗ ਇਲੈਵਨ ਵਿੱਚ ਜਗ੍ਹਾ ਲਗਭਗ ਪੱਕੀ ਸੀ ਪਰ ਮੰਗਲਵਾਰ ਦੇਰ ਰਾਤ ਸਿਹਤ ਵਿਗੜਨ ਤੋਂ ਬਾਅਦ ਇਸ ਨੌਜਵਾਨ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ।

Balwant Singh Rajoana ਦੀ Rehai ਨੂੰ ਲੈਕੇ SC ਦਾ ਵੱਡਾ ਫੈਸਲਾ? ਜੇਲ੍ਹ ਤੋਂ ਆਉਗਣਗੇ ਬਾਹਰ | D5 Channel Punjabi

ਹਾਲਾਂਕਿ ਉਹ ਹੁਣ ਬਿਹਤਰ ਮਹਿਸੂਸ ਕਰ ਰਹੇ ਹਨ ਪਰ ਸੱਤ ਮੈਚਾਂ ਦੀ ਲੜੀ ਦੇ ਬਾਕੀ ਮੈਚਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਸ਼ੱਕ ਦੇ ਘੇਰੇ ਵਿੱਚ ਹੈ। ਪਾਕਿਸਤਾਨ ਕ੍ਰਿਕੇਟ ਬੋਰਡ (ਪੀ.ਸੀ.ਬੀ.) ਨੇ ਇਕ ਬਿਆਨ ‘ਚ ਕਿਹਾ, ‘ਵਾਇਰਲ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਹੁਣ ਉਹ ਬਿਹਤਰ ਮਹਿਸੂਸ ਕਰ ਰਹੇ ਹਨ।’ ਬਿਆਨ ਮੁਤਾਬਕ, ‘ਉਹ ਅੱਜ ਰਾਤ ਨਹੀਂ ਖੇਡਣਗੇ ਅਤੇ ਬਾਕੀ ਮੈਚ ਖੇਡਣ ਬਾਰੇ ਕੋਈ ਵੀ ਫੈਸਲਾ ਮੈਡੀਕਲ ਕਮੇਟੀ ਦੀ ਸਲਾਹ ‘ਤੇ ਲਿਆ ਜਾਵੇਗਾ।’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button