ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਵਲੋਂ ਚੋਣਾਂ ‘ਚ ਧੱਕੇਸ਼ਾਹੀ ਦੇ ਆਰੋਪ ਲਾਏ ਜਾ ਰਹੇ ਹਨ। ਹੁਣ ਅਜਿਹਾ ਹੀ ਇੱਕ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪੁੱਜਿਆ ਹੈ, ਜਿਸ ‘ਚ ਅਦਾਲਤ ਨੇ ਮੁਹਾਲੀ ਦੇ ਡੀਸੀ ਕਮ ਚੋਣ ਅਧਿਕਾਰੀ ਨੂੰ ਨੋਟਿਸ ਜਾਰੀ ਕੀਤਾ ਹੈ। ਮੁਹਾਲੀ ਦੇ ਪਿੰਡ ਪਾਪੜੀ ਦੇ ਉਮੀਦਵਾਰੀ ਦੇ ਚਾਰ ਦਾਅਵੇਦਾਰਾਂ ਦੀ ਪਟੀਸ਼ਨ ‘ਤੇ ਅਦਾਲਤ ਨੇ ਡਿਪਟੀ ਕਮਿਸ਼ਨਰ ਨੂੰ ਮਾਮਲੇ ‘ਚ ਤਲਬ ਕਰਦਿਆਂ ਕੱਲ 9 ਤਰੀਕ ਤੱਕ ਜਵਾਬ ਮੰਗਿਆ ਹੈ।
ਐਡਵੋਕੇਟ ਦੀਪਕ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈਕੋਰਟ ਨੇ ਮੋਹਾਲੀ ਦੇ ਪਾਪੜੀ ਪਿੰਡ ਦੀਆਂ ਪੰਚਾਇਤੀ ਚੋਣਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਮੁਹਾਲੀ ਦੇ ਡੀਸੀ ਜੋ ਕਿ ਚੋਣ ਅਧਿਕਾਰੀ ਵੀ ਹਨ, ਨੂੰ ਨੋਟਿਸ ਜਾਰੀ ਕਰਕੇ ਭਲਕੇ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.