PunjabTop News

ਪਿੰਡ ਚੀਮਾ ਖੁਰਦ ਵਿਖੇ ਸਾਬਕਾ ਸਰਪੰਚ ਨੇ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਚੀਮਾ ਖੁਰਦ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਪਿੰਡ ਦੇ ਸਾਬਕਾ ਸਰਪੰਚ ਅਤੇ ਉਨਾਂ ਦੇ ਹੋਰ ਸਾਥੀਆਂ ਵੱਲੋਂ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ। ਇਸੇ ਰੰਜਿਸ਼ ਨੂੰ ਲੈ ਕੇ ਹੀ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸਾਬਕਾ ਫੌਜੀ ਗੁਰਭੇਜ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਚੀਮਾ ਖੁਰਦ ਦੇ ਭਰਾ ਗੁਰਚੇਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਰਹਿਣ ਵਾਲੇ ਸਾਬਕਾ ਸਰਪੰਚ ਸ਼ਰਨਜੀਤ ਸਿੰਘ ,ਪ੍ਰਤਾਪ ਸਿੰਘ ਅਤੇ ਉਨਾਂ ਦੇ ਹੋਰ ਸਾਥੀਆਂ ਵੱਲੋਂ ਉਹਨਾਂ ਦੇ ਭਰਾ ਨੂੰ ਪਹਿਲਾਂ ਫੜ ਕੇ ਰੱਖਿਆ ਗਿਆ ਅਤੇ ਬਾਅਦ ਵਿੱਚ ਤੇਜ਼ਧਾਰ ਹਥਿਆਰਾ ਨਾਲ ਕਤਲ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਜਦੋਂ ਤੱਕ ਉਹ ਭੱਜ ਕੇ ਗਏ ਤਾਂ ਉਦੋਂ ਤੱਕ ਇਹ ਵਿਅਕਤੀ ਉਥੋਂ ਭੱਜ ਗਏ ਸਨ। ਜਿਸ ਤੋਂ ਬਾਅਦ ਉਹਨਾਂ ਵੱਲੋਂ ਆਪਣੇ ਭਰਾ ਨੂੰ ਚੁੱਕ ਕੇ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਹੈ। ਪੀੜਤ ਪਰਿਵਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਐਸਐਸਪੀ ਅਤੇ ਥਾਣਾ ਵਲਟੋਹਾ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button