ਪੀਐਮ ਮੋਦੀ ਨੇ ਵੀ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰੜੀਗੜ੍ਹ : ਭਾਰਤ ਨੂੰ ਹਾਕੀ ‘ਚ ਲਗਾਤਾਰ 3 ਓਲੰਪਿਕ ਗੋਲਡ ਮੈਡਲ ਦਿਲਵਾਉਣ ਵਾਲੇ ਸਾਬਕਾ ਓਲੰਪੀਅਨ ਅਤੇ ਹਾਕੀ ਦਿੱਗਜ ਬਲਬੀਰ ਸਿੰਘ ਸੀਨੀਅਰ ਅੱਜ ਦੁਨੀਆ ਨੂੰ ਅਲਵਿਦਾ ਕਹਿ ਗਏ। ਉਹ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖਲ ਸਨ। ਉਨ੍ਹਾਂ ਦੀ ਮੌਤ ਨਾਲ ਸਮੁੱਚੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਦੁਖਦਾਈ ਖ਼ਬਰ, ਨਹੀਂ ਰਹੇ ਹਾਕੀ ਦੇ ਮਹਾਨ ਖਿਡਾਰੀ ਉਲੰਪੀਅਨ Balbir Singh Sr
ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਵੱਲੋਂ ਉਨ੍ਹਾਂ ਦੇ ਚੰਡੀਗੜ੍ਹ ਦੇ ਸੈਕਟਰ 36 ਵਿਚਲੇ ਨਿਵਾਸ ਸਥਾਨ ‘ਤੇ ਲਿਜਾਇਆ ਗਿਆ ਹੈ। ਜਿੱਥੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਸਸਕਾਰ ਕੀਤਾ ਜਾਣਾ ਸੀ। ਪੀਐਮ ਮੋਦੀ ਨੇ ਸੋਗ ਦਾ ਪ੍ਰਗਟਾਵਾ ਕਰਦੇ ਹੋਏ ਲਿਖਿਆ, ਖੇਡਾਂ ਵਿੱਚ ਉਨ੍ਹਾਂ ਦੇ ਯਾਦਗਾਰ ਪ੍ਰਦਰਸ਼ਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
Padma Shri Balbir Singh Sr. Ji will be remembered for his memorable sporting performances. He brought home lots of pride and laurels. Undoubtedly a brilliant hockey player, he also made a mark as a great mentor. Pained by his demise. Condolences to his family and well wishers.
— Narendra Modi (@narendramodi) May 25, 2020
ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੁਖ ਦਾ ਪ੍ਰਗਟਾਵਾ ਕਰਦਿਆਂ ਟਵੀਟ ਕੀਤਾ ਹੈ ਕਿ ਹਾਕੀ ਦੇ ਮਹਾਨ ਨਾਇਕ ਬਲਬੀਰ ਸਿੰਘ ਸੀਨੀਅਰ ਜੀ ਸਾਡੇ ‘ਚ ਨਹੀਂ ਰਹੇ ਪਰ ਹਾਕੀ ਦੇ ਖੇਤਰ ‘ਚ ਉਨ੍ਹਾਂ ਦਾ ਯੋਗਦਾਨ ਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਨਾਮ ਚਮਕਾਉਣ ‘ਚ ਉਨ੍ਹਾਂ ਨੇ ਜੋ ਦਿਨ-ਰਾਤ ਮਿਹਨਤ ਕੀਤੀ ਉਹ ਸਦਾ ਸਾਡੇ ਦਿਲਾਂ ਵਿੱਚ ਰਹੇਗੀ।
Saddened to learn about passing away of Hockey legend Balbir Singh Sr. A Triple Olympic Gold medallist, he exemplified qualities of perseverance, dedication & sportsmanship. Sir, you will be dearly missed & will forever remain an inspiration! A grateful State bids you farewell. pic.twitter.com/bwQwJyYbdo
— Capt.Amarinder Singh (@capt_amarinder) May 25, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.