ਪੁਲਿਸ ਭਰਤੀ ਪ੍ਰੀਖਿਆ ਵਿਚ ਹਾਈਟੈੱਕ ਧੋਖਾਧੜੀ ਮਾਮਲੇ ਦੀ ਅਦਾਲਤੀ ਜਾਂਚ ਕਰਾਵੇ ਪੰਜਾਬ ਸਰਕਾਰ : ਮੀਤ ਹੇਅਰ
ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ `ਚ ਸਮਾਂਬੱਧ ਜਾਂਚ ਦੀ ਮੰਗ
ਚੰਡੀਗੜ੍ਹ:ਆਮ ਆਦਮੀ ਪਾਰਟੀ ਪੰਜਾਬ ਨੇ ਹਾਲ ਵਿਚ ਹੋਈ ਪੁਲਿਸ ਭਰਤੀ ਪ੍ਰੀਖਿਆ (ਸਬ ਇੰਸਪੈਕਟਰਾਂ ਲਈ ) ਵਿਚ ਹਾਈਟੈੱਕ ਧੋਖਾਧੜੀ ਮਾਮਲੇ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ।ਸੋਮਵਾਰ ਨੂੰ ਇੱਥੇ ਜਾਰੀ ਇੱਕ ਬਿਆਨ ਵਿਚ ਆਪ ਦੇ ਵਿਧਾਇਕ ਅਤੇ ਪਾਰਟੀ ਦੇ ਨੌਜਵਾਨ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਤੋਂ ਪਿਛਲੇ ਮਹੀਨੇ ਸਬ ਇੰਸਪੈਕਟਰਾਂ ਦੀ ਭਰਤੀ ਲਈ ਹੋਈ ਲਿਖਤ ਪਰੀਖਿਆ ਦੌਰਾਨ ਹਾਈਟੈੱਕ ਧੋਖਾਧੜੀ ਮਾਮਲੇ ਦੀ ਅਦਾਲਤੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ, ਜਿਸ ਵਿਚ ਛੇ ਲੋਕਾਂ ਨੂੰ ਨਕਲ ਚ ਸ਼ਾਮਲ ਹੋਣ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਹੈ ।
ਕਿਸਾਨਾਂ ਲਈ ਖੁਸ਼ਖਬਰੀ, ਡਰੀ ਸਰਕਾਰ, ਹੱਲ ਕੱਢਣ ਨੂੰ ਤਿਆਰ,ਚੱਕਾ ਜਾਮ ਦਾ ਅਸਰ || D5 Channel Punjabi
ਮੀਤ ਹੇਅਰ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਹਾਈਕੋਰਟ ਦੇ ਮੌਜੂਦਾ ਜਸਟਿਸ ਦੀ ਅਗਵਾਈ ਵਿਚ ਸਮਾਂਬੱਧ ਜਾਂਚ ਕਰਾਉਣੀ ਚਾਹੀਦੀ ਹੈ ।ਮੁੱਖ ਮੰਤਰੀ ਨੂੰ ਯੋਗਤਾ ਦੇ ਆਧਾਰ ਤੇ ਨੌਜਵਾਨਾਂ ਦੀ ਭਰਤੀ ਕਰਨੀ ਚਾਹੀਦੀ ਹੈ । ਕਈ ਧੋਖੇਬਾਜ਼ ਅਤੇ ਦਲਾਲ ਬਿਨਾ ਕਿਸੇ ਡਰ ਦੇ ਲੱਗੇ ਹੋਏ ਹਨ , ਜਿਹੜੇ ਭੋਲੇ ਭਾਲੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰੀਖਿਆ ਵਿਚ ਅੜਿੱਕਾ ਪਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ।
ਕਿਸਾਨਾਂ ਲਈ ਮਾੜੀ ਖ਼ਬਰ, ਧਰਨੇ ‘ਤੇ ਵਾਪਰਿਆ ਵੱਡਾ ਭਾਣਾ || D5 Channel Punjabi
ਮੀਤ ਹੇਅਰ ਨੇ ਕਿਹਾ ਕਿ ਧੋਖਾਧੜੀ ਕਰਨ ਵਾਲਿਆਂ ਵੱਲੋਂ ਪ੍ਰੀਖਿਆ ਪ੍ਰਕਿਰਿਆ ਨੂੰ ਰੋਕਣ ਦੀ ਕਥਿਤ ਕੋਸ਼ਿਸ਼ਾਂ ਦੇ ਮੱਦੇਨਜ਼ਰ ਸਰਕਾਰ ਨੂੰ ਪਰੀਖਿਆ ਦੇ ਪ੍ਰਸ਼ਨ ਪੱਤਰਾਂ ਦੇ ਲੀਕ ਹੋਣ ਅਤੇ ਧੋਖਾਧੜੀ ਉੱਤੇ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ । ਮੀਤ ਹੇਅਰ ਨੇ ਸਬ-ਇੰਸਪੈਕਟਰ ਦੀਆਂ ਪੋਸਟਾਂ ਲਈ ਲਿਖਤੀ ਪਰੀਖਿਆ ਦੇ ਦੌਰਾਨ ਧੋਖਾਧੜੀ ਮਾਮਲੇ ਵਿੱਚ ਸ਼ੱਕ ਦੇ ਆਧਾਰ ਉੱਤੇ ਗ੍ਰਿਫਤਾਰ ਕੀਤੇ ਹੁਣ ਤੱਕ ਛੇ ਲੋਕਾਂ ਦੀ ਗ੍ਰਿਫਤਾਰੀ ਉੱਤੇ ਕਿਹਾ ਕਿ ਸੂਬਾ ਸਰਕਾਰ ਨੂੰ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਤਾਂਕਿ ਪੁਖ਼ਤਾ ਸਬੂਤ ਮਿਲ ਸਕਣ, ਕਿਉਂਕਿ ਧੋਖੇਬਾਜ਼ਾਂ ਦੇ ਗਿਰੋਹ ਦੇ ਕੁੱਝ ਅਧਿਕਾਰੀਆਂ ਦੇ ਰਾਜਨੀਤਿਕ ਆਗੂਆਂ ਨਾਲ ਸੰਬੰਧ ਹੋ ਸਕਦੇ ਹਨ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.