PunjabTop News

ਪੁਲਿਸ ਸੁਰੱਖਿਆ ਲੈਣ ਲਈ ਖ਼ੁਦ ‘ਤੇ ਗੋਲੀ ਚਲਾਉਣ ਵਾਲੇ ਸ਼ਿਵ ਸੈਨਾ ਮੈਂਬਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੁਲਿਸ ਸੁਰੱਖਿਆ ਲੈਣ ਅਤੇ ਪੁਲਿਸ ਨੂੰ ਝੂਠੀ ਸ਼ਿਕਾਇਤ ਦੇਣ ਲਈ ਖ਼ੁਦ ‘ਤੇ ਗੋਲੀ ਚਲਾਉਣ ਵਾਲੇ ਸ਼ਿਵ ਸੈਨਾ ਮੈਂਬਰ ਮਨਿੰਦਰ ਸਿੰਘ ਮਨੀ ਵਾਸੀ ਪਰਸਰਾਮ ਨਗਰ ਬਠਿੰਡਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ‘ਤੇ ਗੋਲੀ ਚਲਾਉਣ ਵਾਲਾ ਅਵੀਸ਼ ਕੁਮਾਰ ਵੀ ਫੜਿਆ ਗਿਆ ਹੈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਦੋਵਾਂ ਖਿਲਾਫ ਥਾਣਾ ਕੈਨਾਲ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 ਐੱਸ.ਪੀ ਸਿਟੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 19 ਫਰਵਰੀ ਨੂੰ ਸ਼ਿਵ ਸੈਨਾ ਮੈਂਬਰ ਮਨਿੰਦਰ ਸਿੰਘ ਮਨੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕੁਝ ਲੋਕ ਉਸ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਐਸਪੀ ਸਿਟੀ ਨੇ ਦੱਸਿਆ ਕਿ ਪੁਲੀਸ ਨੇ ਡੂੰਘਾਈ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਸ਼ਿਵ ਸੈਨਾ ਮੈਂਬਰ ਮਨਿੰਦਰ ਸਿੰਘ ਮਨੀ ਨੇ ਪੁਲੀਸ ਸੁਰੱਖਿਆ ਲੈਣ ਲਈ ਆਪਣੇ ਸਾਥੀ ਅਵੀਸ਼ ਕੁਮਾਰ ਨੂੰ ਆਪਣੇ ਦਫ਼ਤਰ ਵਿੱਚ ਗੋਲੀ ਮਾਰ ਦਿੱਤੀ ਸੀ। ਐਸਪੀ ਨੇ ਦੱਸਿਆ ਕਿ ਪੁਲੀਸ ਨੇ ਜਾਂਚ ਮੁਕੰਮਲ ਕਰਕੇ ਮੁਲਜ਼ਮ ਮਨਿੰਦਰ ਸਿੰਘ ਮਨੀ ਅਤੇ ਅਵੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਪੀ ਨੇ ਦੱਸਿਆ ਕਿ ਪੁਲੀਸ ਨੇ ਦੋਵਾਂ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button