Breaking NewsD5 specialIndiaNewsTop News

ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ ਅਜੀਤ ਸਿੰਘ ਦੇ ਦੇਹਾਂਤ ‘ਤੇ ਜਤਾਇਆ ਸੋਗ

ਨਵੀਂ ਦਿੱਲੀ : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਦਲ ਦੇ ਮੁਖੀ ਚੌਧਰੀ ਅਜੀਤ ਸਿੰਘ ਦੇ ਦੇਹਾਂਤ ‘ਤੇ ਵੀਰਵਾਰ ਨੂੰ ਸੋਗ ਜਤਾਇਆ ਅਤੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਕਲਿਆਣ ਲਈ ਸਰਮਿਪਤ ਰਹੇ। ਮੋਦੀ ਨੇ ਟਵੀਟ ਕਰ ਕਿਹਾ , ‘‘ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਜੀ ਦੇ ਦੇਹਾਂਤ ਤੇ ਅਤਿਅੰਤ ਦੁੱਖ ਹੋਇਆ ਹੈ। ਉਹ ਹਮੇਸ਼ਾ ਕਿਸਾਨਾਂ ਦੇ ਹਿੱਤ ‘ਚ ਸਰਮਿਪਤ ਰਹੇ। ਉਨ੍ਹਾਂ ਨੇ ਕੇਂਦਰ ‘ਚ ਕਈ ਵਿਭਾਗਾਂ ਦੀਆਂ ਜਿੰਮੇਵਾਰੀਆਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਇਆ। ਸੋਗ ਦੀ ਇਸ ਘੜੀ ‘ਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ’’

ਆਹ ਦੇਖੋ SHO ਦੀ ਗੁੰਡਾਗਰਦੀ,ਗਰੀਬ ਦੀ ਰੇਹੜੀ ਨੂੰ ਮਾਰੀ ਲੱਤ,ਫੇਰ ਹੋ ਗਈ SHO ‘ਤੇ ਵੱਡੀ ਕਾਰਵਾਈ…

ਚੌਧਰੀ ਅਜੀਤ ਸਿੰਘ 20 ਅਪ੍ਰੈਲ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਸਨ। ਉਨ੍ਹਾਂ ਦੇ ਪੁੱਤਰ ਅਤੇ ਮਥੁਰਾ ਦੇ ਸਾਬਕਾ ਸੰਸਦ ਮੈਂਬੲ ਜੈਯੰਤ ਚੌਧਰੀ ਨੇ ਅੱਜ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ। ਗੁਰੂਗ੍ਰਾਮ ਦੇ ਨਿੱਜੀ ਹਸਪਤਾਲ ‘ਚ ਸਿੰਘ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਆਪਣੇ ਪਿਤਾ ਦੀ ਇੱਕ ਤਸਵੀਰ ਦੇ ਨਾਲ ਟਵੀਟ ਕੀਤਾ, ‘‘ਚੌਧਰੀ ਸਾਹਿਬ ਨਹੀਂ ਰਹੇ। ’’ ਅਜੀਤ ਸਿੰਘ ਨੇ ਭਾਰਤੀ ਤਕਨੀਕੀ ਸੰਸਥਾ (ਆਈਆਈਟੀ) ਖੜਗਪੁਰ ਤੋਂ ਇੰਜੀਨੀਅਰਿੰਗ ਦੀ ਪੜਾਈ ਕੀਤੀ ਸੀ। ਉਨ੍ਹਾਂ ਦੇ ਪਿਤਾ ਚੌਧਰੀ ਚਰਣ ਸਿੰਘ ਭਾਰਤ ਦੇ ਪ੍ਰਧਾਨ ਮੰਤਰੀ ਵੀ ਰਹੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button