‘ਪ੍ਰਿਅੰਕਾ ਗਾਂਧੀ ਦੀ ਗ਼ੈਰਕਾਨੂੰਨੀ ਨਜ਼ਰਬੰਦੀ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ’
ਚੰਡੀਗੜ੍ਹ : ਲਖੀਮਪੁਰ ਹਿੰਸਾ ਨੂੰ ਲੈ ਕੇ ਰਾਜਨੀਤੀ ਤੇਜ਼ ਹੋ ਗਈ ਹੈ। ਹਿੰਸਾ ਦੇ ਪੀੜਿਤਾਂ ਨੂੰ ਮਿਲਣ ਪਹੁੰਚੀ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਤੋਂ ਬਾਅਦ ਕਾਂਗਰਸ ਸਮੇਤ ਕਈ ਵਿਰੋਧੀ ਦਲ ਬੀਜੇਪੀ ‘ਤੇ ਨਿਸ਼ਾਨਾ ਸਾਧ ਰਹੇ ਹਨ। ਇਸ ਕੜੀ ‘ਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਪ੍ਰਿਅੰਕਾ ਗਾਂਧੀ ਦੀ ਗ੍ਰਿਫ਼ਤਾਰੀ ‘ਤੇ ਸਵਾਲ ਖੜੇ ਕੀਤੇ ਹਨ।
ਅੱਧੀ ਰਾਤ ਨੂੰ ਕਿਸਾਨ ਆਗੂ ਨੇ ਠੋਕਿਆ ਖੱਟਰ, ਸਿੰਘੂ ਬਾਰਡਰ ਤੋਂ ਮਾਰੀ ਲਲਕਾਰ
ਉਨ੍ਹਾਂ ਨੇ ਕਿਹਾ ਕਿ 54 ਘੰਟੇ ਬੀਤੇ ਗਏ ! ! ਪ੍ਰਿਅੰਕਾ ਗਾਂਧੀ ਨੂੰ ਅਜੇ ਤੱਕ ਅਦਾਲਤ ਦੇ ਸਾਹਮਣੇ ਪੇਸ਼ ਨਹੀਂ ਕੀਤਾ ਗਿਆ ਹੈ। 24 ਘੰਟਿਆਂ ਤੋਂ ਜਿਆਦਾ ਗ਼ੈਰਕਾਨੂੰਨੀ ਹਿਰਾਸਤ ਸਪੱਸ਼ਟ ਰੂਪ ਨਾਲ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਅਤੇ ਯੂਪੀ ਪੁਲਿਸ ਸੰਵਿਧਾਨ ਦੀ ਆਤਮਾ ‘ਤੇ ਹਮਲਾ ਕਰ ਸਾਡੇ ਮਨੁਖੀ ਅਧਿਕਾਰਾਂ ਨੂੰ ਕੁਚਲ ਰਹੀ ਹੈ।
Khabran Da Sira🔴LIVE ਯੋਗੀ ਡਰਿਆ ਕਿਸਾਨਾਂ ਤੋਂ, ਭਾਜਪਾ ਵਿਰੁੱਧ ਸਾਰੇ ਦਲ ਇਕਮੱਤ, ਡਰਿਆ ਮੋਦੀ- ਕਾਨੂੰਨ ਹੋਣਗੇ ਰੱਦ
ਦੱਸ ਦਈਏ ਕਿ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ‘ਚ ਐਤਵਾਰ ਨੂੰ ਹਿੰਸਕ ਝੜਪ ਹੋ ਗਈ ਸੀ, ਜਿਸ ‘ਚ 4 ਕਿਸਾਨਾਂ ਸਮੇਤ 8 ਲੋਕ ਮਾਰੇ ਗਏ ਹਨ। ਇਲਜ਼ਾਮ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜਾਈ ਸੀ। ਇਸਤੋਂ ਬਾਅਦ ਮਾਹੌਲ ਖ਼ਰਾਬ ਹੋਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.