PunjabTop News

ਪੰਜਾਬ ‘ਚ PM ਆਵਾਸ ਯੋਜਨਾ ਦੀ ਰਾਸ਼ੀ ਵਧੀ: ਸੂਬਾ ਸਰਕਾਰ 25 ਹਜ਼ਾਰ ਰੁਪਏ ਦੀ ਬਜਾਏ ਦੇਵੇਗੀ 1 ਲੱਖ ਰੁਪਏ

ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਜਲਦੀ ਹੀ ਲਾਗੂ ਹੋਣ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਮਿਲ ਕੇ 1.75 ਲੱਖ ਰੁਪਏ ਦਿੰਦੀ ਸੀ। ਹੁਣ ਉਕਤ ਰਕਮ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਹੈ। ਜ਼ਿਆਦਾਤਰ ਸਰਕਾਰੀ ਸਕੀਮਾਂ ਗਰੀਬ ਤੇ ਲੋੜਵੰਦ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਲਿਆਂਦੀਆਂ ਜਾਂਦੀਆਂ ਹਨ।

ਅਜਿਹੇ ਬਹੁਤ ਸਾਰੇ ਲੋਕ ਅੱਜ ਵੀ ਭਾਰਤ ਵਿੱਚ ਰਹਿੰਦੇ ਹਨ। ਜਿਨ੍ਹਾਂ ਦਾ ਆਪਣਾ ਘਰ ਨਹੀਂ ਹੈ। ਭਾਰਤ ਸਰਕਾਰ ਅਜਿਹੇ ਗਰੀਬ ਲੋੜਵੰਦ ਲੋਕਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਚਲਾਉਂਦੀ ਹੈ। ਇਸ ਸਕੀਮ ਤਹਿਤ ਭਾਰਤ ਸਰਕਾਰ ਉਨ੍ਹਾਂ ਸਾਰੇ ਲੋੜਵੰਦ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਦੀ ਹੈ ਜਿਨ੍ਹਾਂ ਕੋਲ ਮਕਾਨ ਨਹੀਂ ਹਨ। ਉਨ੍ਹਾਂ ਨੂੰ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਇਸ ਮਹੀਨੇ ਪੰਜਾਬ ਵਿੱਚ ਲਾਗੂ ਹੋਣ ਜਾ ਰਹੀ ਹੈ। ਇਸ ਨੂੰ ਵਿੱਤ ਵਿਭਾਗ ਤੋਂ ਹਰੀ ਝੰਡੀ ਮਿਲ ਗਈ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਦੇ ਲੋਕਾਂ ਨੂੰ ਪਹਿਲਾਂ 1,75,000 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਸੀ। ਜਿਸ ਵਿੱਚ 25 ਹਜ਼ਾਰ ਰੁਪਏ ਪੰਜਾਬ ਸਰਕਾਰ ਵੱਲੋਂ ਅਤੇ ਡੇਢ ਲੱਖ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button