ਪੰਜਾਬ ‘ਚ ਕੈਪਟਨ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਸੁਖਬੀਰ ਬਾਦਲ
ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਮੰਗਲਵਾਰ ਨੂੰ ਫਿਰੋਜ਼ਪੁਰ ‘ਚ ਇੱਕ ਵਿਸ਼ਾਲ ਰੈਲੀ ਕੀਤੀ ਗਈ। ਜਿਸ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ‘ਤੇ ਵਿਸ਼ਾਲ ਸਮੂਹ ਨੂੰ ਸੰਬੋਧਿਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ 3 ਸਾਲ ਦੇ ਕਾਰਜਕਾਲ ‘ਚ ਕੋਈ ਵਿਕਾਸ ਕਾਰਜ ਨਾ ਹੋਣ ਕਾਰਨ ਲੋਕ ਸਰਕਾਰ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਹੁਣ ਕੈਪਟਨ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।
🔴 Live | ਵੱਡੇ ਬਾਦਲ ਨੇ ਦਿੱਤੀ ਥਾਪੀ, ਸੁਖਬੀਰ ਸਿਆਂ ਹੁਣ ਗੱਪ ਨਾ ਮਾਰੀਂ | Akali Dal Rally | Firozpur
ਉਨ੍ਹਾਂ ਨੇ ਕਿਹਾ ਕਿ ਲੋਕ ਇੱਕਜੁੱਟ ਹੋ ਕੇ ਇਸ ਨਿਕੰਮੀ ਸਰਕਾਰ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਵਿਰੋਧ ਕਰਨ ਤਾਂ ਕਿ ਆਉਣ ਵਾਲੇ ਸਮੇਂ ‘ਚ ਇਸ ਸਰਕਾਰ ਨੂੰ ਸੱਤਾ ਤੋਂ ਬਾਂਝਾ ਕੀਤਾ ਜਾ ਸਕੇ। ਹਾਲਾਂਕਿ ਇਸ ਰੈਲੀ ਦਾ ਪ੍ਰਬੰਧ ਜਿਲ੍ਹਾ ਪੱਧਰੀ ਪਾਰਟੀ ਨੇਤਾਵਾਂ ਨੂੰ ਸੌਪਿਆ ਗਿਆ ਸੀ ਪਰ ਇਸ ਰੈਲੀ ਵਿੱਚ ਭਾਰੀ ਸਮੂਹ ਨੇ ਪਾਰਟੀ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀਆਂ ਵਿੱਚ ਨਵਾਂ ਜੋਸ਼ ਭਰ ਦਿੱਤਾ। ਇਸ ਮੌਕੇ ‘ਤੇ ਪਹੁੰਚੇ ਸਾਰੇ ਛੋਟੇ ਵੱਡੇ ਨੇਤਾਵਾਂ ਨੇ ਕੈਪਟਨ ਸਰਕਾਰ ਦੀਆਂ ਨੀਤੀਆਂ ਨੂੰ ਜੰਮਕੇ ਕੋਸਿਆ ਅਤੇ 2022 ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਇਸ ਸਰਕਾਰ ਨੂੰ ਚੱਲਦਾ ਕਰਨ ਦਾ ਵਿਚਾਰ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.