ਪੰਜਾਬ ਵਿੱਚ ਗਰੀਬਾਂ ਨੂੰ ਚੌਲ ਵੰਡਣ ਵਿੱਚ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ 1.55 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ 1138 ਬੋਰੀਆਂ ਨਾਲ ਭਰੇ ਦੋ ਟਰੱਕ ਜ਼ਬਤ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿੱਚ ਗ਼ਰੀਬਾਂ ਨੂੰ ਚੌਲ ਵੰਡਣ ਵਿੱਚ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ 1.55 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ 1138 ਬੋਰੀਆਂ ਨਾਲ ਭਰੇ ਦੋ ਟਰੱਕ ਜ਼ਬਤ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵਿਜੀਲੈਂਸ ਬਿਊਰੋ ਨੇ ਗੋਦਾਮ ‘ਤੇ ਛਾਪਾ ਮਾਰ ਕੇ ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਅਤੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਦੇ ਮਾਲਕ ਗੋਪਾਲ ਗੋਇਲ ਹੁਸ਼ਿਆਰਪੁਰ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ ਮੌੜ ਮੰਡੀ ਬਠਿੰਡਾ ਸ਼ਾਮਲ ਹਨ।
ਵਿਜੀਲੈਂਸ ਬਿਓਰੋ ਦੀ ਬਠਿੰਡਾ ਰੇਂਜ ਵਿੱਚ ਇਸ ਸਬੰਧੀ ਮਾਲਿਕ, ਟਰੱਕ ਡਰਾਈਵਰ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਵਿੱਚ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ ਤੋਂ ਇਲਾਵਾ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.