PunjabTop News

ਪੰਜਾਬ ‘ਚ ਪਰਲ ਕੰਪਨੀ ਦੀ ਜਾਇਦਾਦ ਹੋਵੇਗੀ ਜ਼ਬਤ: ਲੋਕਾਂ ਦੇ ਕਰੋੜਾਂ ਰੁਪਏ ਸਰਕਾਰ ਕਰੇਗੀ ਵਸੂਲੀ – CM ਮਾਨ

ਚੰਡੀਗੜ੍ਹ, 6 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ, “ਪਰਲ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਉਨ੍ਹਾਂ ਕਿਹਾ ਕਿ ਕੰਪਨੀ ਦੀ ਪੰਜਾਬ ਵਿੱਚ ਕਾਫੀ ਜਾਇਦਾਦ ਹੈ। ਇਸ ਕਾਰਨ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਪਰਲ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲੈ ਲਵੇਗੀ। ਇਸ ਸਬੰਧੀ ਸੀਐਮ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਸੀ.ਐਮ ਮਾਨ ਨੇ ਕਿਹਾ ਕਿ ਪਰਲ ਕੰਪਨੀ ਦੀ ਜਾਇਦਾਦ ‘ਤੇ ਕਬਜ਼ਾ ਕਰਨ ਤੋਂ ਬਾਅਦ ਲੋਕਾਂ ਤੋਂ ਹੜੱਪੀ ਗਈ ਸਾਰੀ ਰਕਮ ਵਾਪਸ ਕਰਨ ਦਾ ਰਾਹ ਲੱਭਿਆ ਜਾਵੇਗਾ। ਇਸ ਸਬੰਧੀ ਉਨ੍ਹਾਂ ਜਲਦੀ ਹੀ ਵਿਸਥਾਰਪੂਰਵਕ ਜਾਣਕਾਰੀ ਦੇਣ ਦਾ ਐਲਾਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button